ਨਾਂਅ ਪੁੱਛ ਕੇ ਕੀਤਾ ਫਾਇਰ | Crime News
- ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Crime News: ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ’ਚ ਦੇਰ ਰਾਤ ਬਾਈਕ ਸਵਾਰ ਚਾਰ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਬਾਅਦ ’ਚ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 35 ਸਾਲਾ ਬਲਵਿੰਦਰ ਸਿੰਘ ਉਰਫ਼ ਗੋਲਾ ਪੁੱਤਰ ਕੇਹਰ ਸਿੰਘ ਵਾਸੀ ਰੋਡ ਮਜਾਰਾ ਆਪਣੇ ਖੇਤਾਂ ’ਚ ਲੱਗੀ ਮੋਟਰ ’ਤੇ ਕੰਮ ਕਰ ਰਿਹਾ ਸੀ। ਦੇਰ ਰਾਤ ਦੋ ਬਾਈਕ ’ਤੇ ਸਵਾਰ ਚਾਰ ਅਣਪਛਾਤੇ ਵਿਅਕਤੀ ਉਥੇ ਪੁੱਜੇ ਤੇ ਪੁੱਛਿਆ ਕਿ ਗੋਲਾ ਕੌਣ ਹੈ?
ਇਹ ਖਬਰ ਵੀ ਪੜ੍ਹੋ : Punjab News: ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ FREE, ਹੁਣੇ ਜਾਣੋ…
ਜਦੋਂ ਬਲਵਿੰਦਰ ਸਿੰਘ ਨੇ ਕਿਹਾ ਕਿ ਮੈਂ ਗੋਲਾ ਹਾਂ ਤਾਂ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਬਲਵਿੰਦਰ ਸਿੰਘ ਦੇ ਦਿਲ ਨੂੰ ਜਾ ਲੱਗੀ। ਗੋਲੀ ਚਲਾਉਣ ਤੋਂ ਬਾਅਦ ਬਾਈਕ ਸਵਾਰ ਚਾਰੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ’ਚ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। Crime News