ਲਹਿਰਾਗਾਗਾ ਦਾ ਨੌਜਵਾਨ ਦੁਸ਼ਮਣਾਂ ਨਾਲ ਲੋਹਾ ਲੈਂਦਾ ਹੋਇਆ ਸ਼ਹੀਦ

varinder singh

ਸੁਕਮਾ ਜਿਲ੍ਹੇ ਦੇ ਵਿੱਚ ਨਕਸਲਬਾੜੀ ਮੁਕਾਬਲੇ ’ਚ ਸ਼ਹੀਦ ਹੋਇਆ ਨੌਜਵਾਨ

ਲਹਿਰਾਗਾਗਾ (ਰਾਜ ਸਿੰਗਲਾ)। ਲਹਿਰਾਗਾਗਾ ਦੇ ਵਾਰਡ ਨੰਬਰ 5 ਦੇ ਸਾਗਰ ਸਿੰਘ ਦਾ ਬੇਟਾ ਵਰਿੰਦਰ ਸਿੰਘ ਕਮਾਂਡੋ (ਕੋਬਰਾ ਕਮਾਂਡੋ 208) ਜੋ ਕਿ ਤੇਲੰਗਾਨਾ ਦੇ ਸੁਕਮਾ ਵਿਖੇ ਮਾਓਵਾਦੀਆਂ ਨਾਲ ਮੁਕਾਬਲਾ ਕਰਦਾ ਹੋਇਆ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ।


ਜਾਣਕਾਰੀ ਮੁਤਾਬਿਕ ਮਾਓਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਵਰਿੰਦਰ ਸਿੰਘ ਨੂੰ ਗੋਲੀ ਲੱਗਣ ਦੇ ਕਾਰਨ ਇਲਾਜ ਲਈ ਫੌਜ ਦੇ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਵਰਿੰਦਰ ਸਿੰਘ ਨੇ ਦਮ ਤੋੜ ਦਿੱਤਾ ਸੀ। ਇਸ ਖ਼ਬਰ ਨੂੰ ਸੁਣਦਿਆਂ ਸਾਰੇ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ