ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਆਮ ਆਦਮੀ ਕਲੀਨਿਕ : ਸਿਵਲ ਸਰਜਨ

Aam Aadmi Clinic

ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸਹੂਲਤਾਂ, 45278 ਲੋਕਾਂ ਨੇ ਲਿਆ ਲਾਭ: ਡਾ. ਬਬੀਤਾ

(ਰਜਨੀਸ਼ ਰਵੀ) ਫਾਜ਼ਿਲਕਾ। ਜਿਲ੍ਹੇ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ (Aam Aadmi Clinic ) ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਸਰਕਾਰ ਦੀ ਉਮੀਦਾਂ ’ਤੇ ਆਮ ਆਦਮੀ ਕਲੀਨਿਕ ਖਰੇ ਉਤਰ ਰਹੇ ਹਨ। ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ—ਨਾਲ ਟੈਸਟ ਤੇ ਦਵਾਈਆਂ ਆਦਿ ਮੁਫਤ ਦਿੱਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਖੋਲੇ੍ਹ ਗਏ ਆਮ ਆਦਮੀ ਕਲੀਨਿਕ ਲਾਹੇਵੰਦ ਸਾਬਿਤ ਹੋ ਰਹੇ ਹਨ।

ਕਲੀਨਿਕ ਤੇ ਦਵਾਈਆਂ ਤੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ

ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ (Aam Aadmi Clinic ) ਸਿਹਤ ਸੁਵਿਧਾਵਾਂ ਨੂੰ ਲੈ ਕੇ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਲੀਨਿਕ ਤੇ ਦਵਾਈਆਂ ਤੇ ਟੈਸਟ ਬਿਲਕੁਲ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵੀ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸੁਵਿਧਾਵਾਂ ਤੇ ਤਸੱਲੀ ਪ੍ਰਗਟ ਕੀਤੀ ਹੈ।

ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਬਬੀਤਾ ਨੇ ਕਿਹਾ ਕਿ ਜ਼ਿਲ੍ਹੇ ਵਿਚ 23 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਡਾਕਟਰ, ਫਾਰਮੈਸੀ ਅਫਸਰ ਅਤੇ ਕਲੀਨਿਕਲ ਅਸਿਸਟੈਂਟ ਦੀ ਨਿਯੁਕਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਕੁੱਲ 45278 ਮਰੀਜਾਂ ਦੀ ਓ.ਪੀ.ਡੀ. ਕੀਤੀ ਗਈ ਹੈ ਅਤੇ 4393 ਮਰੀਜਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਨਵਰੀ ਮਹੀਨੇ ਦੌਰਾਨ 4100, ਫਰਵਰੀ ਦੌਰਾਨ 23095 ਅਤੇ ਮਾਰਚ ਮਹੀਨੇ ਦੌਰਾਨ 18083 ਮਰੀਜਾਂ ਦੀ ਓ.ਪੀ.ਡੀ. ਕੀਤੀ ਗਈ ਹੈ

ਮਰੀਜਾਂ ਨੂੰ ਨਾ ਆਵੇ ਕੋਈ ਪ੍ਰੇਸ਼ਾਨੀ, ਸਟਾਫ ਨੂੰ ਹਿਦਾਇਤ (Aam Aadmi Clinic )

ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਿਵਲ ਹਸਪਤਾਲ ਜਾਣ ਦੀ ਬਜਾਏ ਆਮ ਆਦਮੀ ਕਲੀਨਿਕ ਜਾਣ ਨੂੰ ਤਰਜੀਹ ਦੇ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ