ਸਾਡੇ ਨਾਲ ਸ਼ਾਮਲ

Follow us

28.9 C
Chandigarh
Wednesday, February 25, 2026
More
    Home Breaking News ਪੰਜਾਬ ’ਚ ‘ਆਮ ...

    ਪੰਜਾਬ ’ਚ ‘ਆਮ ਆਦਮੀ ਕਲੀਨਿਕ’ ਤਿਆਰ, 15 ਅਗਸਤ ਨੂੰ ਹੋਣਗੇ ਚਾਲੂ

    ਪੰਜਾਬ ’ਚ ‘ਆਮ ਆਦਮੀ ਕਲੀਨਿਕ’ ਤਿਆਰ, 15 ਅਗਸਤ ਨੂੰ ਹੋਣਗੇ ਚਾਲੂ

    ਚੰਡੀਗੜ੍ਹ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂਅ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੰਜਾਬ ਦੀ ‘ਆਪ’ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ’ਚ ਲੋਕਾਂ ਨੂੰ ਘਰ ਦੇ ਨੇੜੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।

    ਚੋਣਾਂ ’ਚ ਕੀਤਾ ਸੀ ਵਾਅਦਾ

    ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ਹਿਰਾਂ ਵਿੱਚ ਵਾਰਡ ਕਲੀਨਿਕ ਅਤੇ ਪਿੰਡਾਂ ਵਿੱਚ ਪਿਂਡ ਕਲੀਨਿਕ ਬਣਾਏ ਜਾਣਗੇ। ਸ਼ੁਰੂ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ 15 ਅਗਸਤ ਤੋਂ ਸ਼ੁਰੂ ਕਰਨ ਕਾਰਨ ਇਸ ਵੇਲੇ 75 ਕਲੀਨਿਕ ਬਣਾਏ ਜਾ ਰਹੇ ਹਨ। ਅਕਾਲੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ਵਿੱਚ ਇਹ ਬਣ ਰਹੇ ਹਨ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here