ਸਾਡੇ ਨਾਲ ਸ਼ਾਮਲ

Follow us

10.5 C
Chandigarh
Wednesday, January 21, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ

    Jagdeep Singh Kaka Brar

    ਵਿਧਾਇਕ ਜਗਦੀਪ ਕੰਬੋਜ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਾਕਾ ਬਰਾੜ ਨੂੰ ਦਿੱਤੀ ਵਧਾਈ | Jagdeep Singh Kaka Brar

    ਜਲਾਲਾਬਾਦ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਸਿਆਸੀ ਪਾਰਟੀਆਂ ਦੇ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਅੱਜ ਆਪ ਪਾਰਟੀ ਵੱਲੋਂ 4 ਲੋਕ ਸਭਾ ਹਲਕਿਆ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਆਪ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ ਕੀਤਾ ਗਿਆ ਹੈ। (Jagdeep Singh Kaka Brar)

    ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹੀ ਪਾਰਟੀ ਹਾਈਕਮਾਨ ਨੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਵਾਲੇ ਸੂਝਵਾਨ ਤੇ ਪੜ੍ਹੇ-ਲਿਖੇ ਹੋਣਹਾਰ ਨੌਜ਼ਵਾਨ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।

    ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਹੀ ਪਾਰਟੀ ਨੇ ਹਰੇਕ ਵਰਗ ਲਈ ਕੰਮ ਕੀਤਾ ਹੈ। ਉਨ੍ਹਾਂ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ’ਤੇ ਜਿੱਤ ਦਿਵਾਉਣ।

    Also Read : Dubai Gold Price: ਦੁਬਈ ’ਚ ਕਿਉਂ ਮਿਲਦਾ ਐ ਐਨਾ ਸਸਤਾ ਸੋਨਾ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

    LEAVE A REPLY

    Please enter your comment!
    Please enter your name here