ਆਮ ਆਦਮੀ ਪਾਰਟੀ ਨੇ ਐਲਾਨੇ ਚਾਰ ਹੋਰ ਉਮੀਦਵਾਰ

Aam Aadmi Party

ਆਮ ਆਦਮੀ ਪਾਰਟੀ ਨੇ ਐਲਾਨੇ ਚਾਰ ਹੋਰ ਉਮੀਦਵਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ  ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਉਮੀਦਵਾਰ ਐਲਾਨਣ ਦੇ ਮਾਮਲੇ ’ਚ ਨੰਬਰ ਇੱਕ ਪਾਰਟੀ ਬਣ ਚੁੱਕੀ ਹੈ। ਆਪ ਨੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦਾ ਵੇਰਵਾ ਇਸ ਪ੍ਰਕਾਰ ਹੈ ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੋ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖਾ ਤੋਂ ਕੇ. ਐਨ. ਐਸ. ਕੰਗ, ਲਹਿਰਾ ਤੋਂ ਬਰਿੰਦਰ ਸਿੰਘ ਗੋਇਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਆਪਣੀਆਂ ਸਾਰੀਆਂ 117 ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰ ਐਲਾਨਣ ਲਈ 12 ਸੂਚੀਆਂ ਜਾਰੀਆਂ ਕੀਤੀਆਂ ਹਨ।

app list

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here