Aam Aadmi Party: ਆਮ ਆਦਮੀ ਪਾਰਟੀ ਬਰਨਾਲਾ ਨੇ ਬਾਗੀ ਹੋਏ ਗੁਰਦੀਪ ਬਾਠ ਨੂੰ ਪਾਰਟੀ ਵਿੱਚੋਂ ਕੱਢਿਆ

Aam Aadmi Party
Aam Aadmi Party

ਪਿਛਲੇ ਸਮੇਂ ਤੋਂ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਬਗ਼ਾਵਤ ਦਾ ਚੁੱਕਿਆ ਹੋਇਆ ਝੰਡਾ | Aam Aadmi Party

Aam Aadmi Party: (ਗੁਰਪ੍ਰੀਤ ਸਿੰਘ) ਬਰਨਾਲਾ। ਆਮ ਆਦਮੀ ਪਾਰਟੀ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਤੋਂ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਵਿੱਚੋਂ ਕੱਢ ਦਿੱਤਾ ਹੈ ਬਾਠ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਵਿਰੁੱਧ ਆਜ਼ਾਦ ਤੌਰ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Gold Price in Punjab: ਧਨਤੇਰਸ ’ਤੇ ਪੰਜਾਬ ’ਚ ਸੋਨਾ-ਚਾਂਦੀ ਦੀਆਂ ਕੀਮਤਾਂ ਪਹੁੰਚੀਆਂ ਸਿਖਰ ‘ਤੇ, ਜਾਣੋ ਆਪਣੇ

ਅੱਜ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੇ ਦਸਤਖ਼ਤਾਂ ਵਾਲਾ ਪੱਤਰ ਗੁਰਦੀਪ ਬਾਠ ਦੇ ਨਾਂਅ ਭੇਜਿਆ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਬਰਨਾਲਾ ਜ਼ਿਮਨੀ ਚੋਣ ਵਿੱਚ ਤੁਸੀਂ ਪਾਰਟੀ ਦੇ ਉਮੀਦਵਾਰ ਦੇ ਖਿਲਾਫ਼ ਬਿਆਨਬਾਜ਼ੀ ਕਰ ਰਹੇ ਹੋ ਅਤੇ ਪਾਰਟੀ ਦੇ ਵਿਰੁੱਧ ਵੀ ਬੋਲਿਆ ਜਾ ਰਿਹਾ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਅਨੁਸ਼ਾਸਨਹੀਣਤਾ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਜਿਸ ਕਾਰਨ ਪਾਰਟੀ ਨੇ ਤੁਰੰਤ ਪ੍ਰਭਾਵ ਹੇਠ ਗੁਰਦੀਪ ਸਿੰਘ ਬਾਠ ਨੂੰ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। Aam Aadmi Party

ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਬਾਠ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨੇੜਲੇ ਸਾਥੀਆਂ ਵਿੱਚੋਂ ਸਨ ਅਤੇ ਉਹ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਵੀ ਰਹੇ ਹਨ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਵੱਲੋਂ ਜਦੋਂ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ, ਗੁਰਦੀਪ ਸਿੰਘ ਬਾਠ ਉਦੋਂ ਤੋਂ ਹੀ ਪਾਰਟੀ ਦੇ ਇਸ ਫੈਸਲੇ ਦੇ ਖਿਲਾਫ਼ ਨਿੱਤਰੇ ਹੋਏ ਹਨ ਉਨ੍ਹਾਂ ਨੇ 21 ਅਕਤੂਬਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਵੀ ਅਸਤੀਫ਼ਾ ਦੇ ਕੇ ਸਿੱਧੀ ਸਿਆਸੀ ਜੰਗ ਦਾ ਐਲਾਨ ਕਰ ਦਿੱਤਾ ਸੀ ਅਤੇ ਆਪਣੇ ਸਮਰਥਕਾਂ ਨਾਲ 25 ਅਕਤੂਬਰ ਨੂੰ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਸਨ।