Aam Aadmi Party Candidate Sardulgarh: ਤੜਕੇ-ਤੜਕੇ ਚੋਣਾਂ ਤੋਂ ਪਹਿਲਾਂ ‘ਆਮ ਆਦਮੀ ਪਾਰਟੀ’ ਦੇ ਉਮੀਦਵਾਰ ‘ਤੇ ਹਮਲਾ

Aam Aadmi Party Candidate Sardulgarh
Aam Aadmi Party Candidate Sardulgarh: ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ 'ਤੇ ਹਮਲਾ

Aam Aadmi Party candidate Sardulgarh: ਸਰਦੂਲਗੜ (ਗੁਰਜੀਤ ਸ਼ੀਂਹ) ਸਰਦੂਲਗੜ੍ਹ ‘ਚ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਤੋਂ ਪਹਿਲਾਂ ਹੀ ਇੱਕ ਆਮ ਪਾਰਟੀ ਦੇ ਉਮੀਦਵਾਰ ਦੇ ਉਮੀਦਵਾਰ ਤੇ ਤੇਜ਼ ਹਥਿਆਰਾਂ ਨਾਲ ਹਮਲਾ ਹੋਣ ਦੀ ਖਬਰ ਹੈ। ਵੇਰਵਿਆਂ ਅਨੁਸਾਰ ਅੱਜ ਸਵੇਰੇ 7 ਵਜੇ ਤੋਂ 4 ਵਜੇ ਤੱਕ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਚੋਣਾਂ ਹੋਣੀਆਂ ਹਨ।

ਇਹਨਾਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ ਅੱਠ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਰਨ ਦਾਸ ਚਰਨੀ ਤੇ ਕਿਸੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ। ਇਸ ਸਬੰਧੀ ਵਾਰਡ ਨੰਬਰ ਅੱਠ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਰਨ ਦਾਸ ਚਰਨੀ ਦੀ ਪਤਨੀ ਕਿਰਨ ਕਾਂਤਾ ਨੇ ਦੱਸਿਆ ਸਵੇਰੇ 6 ਵਜੇ ਆਪਣਾ ਦਫਤਰ ਖੋਲਣ ‘ਤੇ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਤੇ ਚਾਕੂ ਨਾਲ ਹਮਲਾ ਕਰ ਦਿੱਤਾ ਹੈ। Aam Aadmi Party candidate Sardulgarh

Read Also : Drug Addiction: ਨਸ਼ੇ ਨਾਲ ਮਰਨ ਵਾਲੇ ਨੌਜਵਾਨ ਦੀ ਲਾਸ਼ ਚੌਂਕ ’ਚ ਰੱਖ ਕੇ ਲਾਇਆ ਧਰਨਾ

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ‘ਤੈਨੂੰ ਬਣਾਉਣੇ ਆ ਐਮਸੀ’ ਕਹਿ ਕੇ ਫਰਾਰ ਹੋ ਗਏ। ਜਿਨ੍ਹਾਂ ਨੂੰ ਅਸੀਂ ਚੁੱਕ ਕੇ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਉਹ ਜੇਰੇ ਇਲਾਜ ਹਨ ਹਮਲਾ ਹੋਣ ਤੋਂ ਬਾਅਦ ਉਸ ਦੇ ਪੁੱਤਰ ਅਕਸ਼ੇ ਕੁਮਾਰ ਨੇ ਵੀਡੀਓ ਦੀ ਸੋਸ਼ਲ ਮੀਡੀਆ ਤੇ ਫੋਰਨ ਨਸ਼ਰ ਕਰ ਦਿੱਤੀ ਗਈ ਹੈ। ਇਸ ਮਾਮਲੇ ਸੰਬੰਧੀ ਡੀਐਸਪੀ ਸਰਦੂਲਗੜ੍ਹ ਮਨਜੀਤ ਸਿੰਘ ਨੇ ਦੱਸਿਆ ਕਿ ਚਰਨ ਦਾਸ ਵੱਲੋਂ ਅਜੇ ਤੱਕ ਕੋਈ ਬਿਆਨ ਕਿਸੇ ਖਿਲਾਫ ਨਹੀਂ ਦਰਜ ਕਰਵਾਇਆ ਗਿਆ।