ਹਜ਼ਾਰਾਂ ਦੇ ਇਕੱਠ ਨਾਲ ਧਾਲੀਵਾਲ ਨੇ ਕੀਤਾ ਪੈਦਲ ਮਾਰਚ
- ਲੋਕਾਂ ਦੇ ਪਿਆਰ ਅਤੇ ਸਮਰਥਨ ਸਦਕਾ ਆਮ ਆਦਮੀ ਪਾਰਟੀ ਦੀ ਹੋਵੇਗੀ ਇਕ ਤਰਫ਼ਾ ਜਿੱਤ:- ਕੁਲਦੀਪ ਧਾਲੀਵਾਲ
(ਰਾਜਨ ਮਾਨ) ਅੰਮ੍ਰਿਤਸਰ। ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਧਾਲੀਵਾਲ ਆਪਣੇ ਮੁੱਖ ਲੋਕ ਸਭਾ ਦਫਤਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਪਣੇ ਸਮਰਥਕਾਂ ਦੇ ਨਾਲ ਪੈਦਲ ਹੀ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਅਤੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਿਆਮ ਥੋਰੀ ਨੂੰ ਜਮਾ ਕਰਵਾਏ। Amritsar News
ਇਹ ਵੀ ਪੜ੍ਹੋ: ਕੁਲਦੀਪ ਸਿੰਘ ਧਾਲੀਵਾਲ ਦੀ ਮੌਜ਼ਦੂਗੀ ’ਚ ਅਕਾਲੀ ਦਲ ਤੇ ਭਾਜਪਾ ਵਰਕਰ ‘ਆਪ’ ’ਚ ਸ਼ਾਮਲ
ਇਸ ਮੌਕੇ ਉਹਨਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਵੱਖ-ਵੱਖ ਹਲਕਿਆਂ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਡਾਕਟਰ ਅਜੇ ਗੁਪਤਾ, ਡਾਕਟਰ ਇੰਦਰਬੀਰ ਸਿੰਘ ਨਿੱਝਰ,ਡਾਕਟਰ ਜਸਬੀਰ ਸਿੰਘ ਸੰਧੂ,ਜਸਵਿੰਦਰ ਸਿੰਘ ਰਮਦਾਸ, ਮੈਡਮ ਜੀਵਨਜੋਤ ਕੌਰ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ, ਜਗਵਿੰਦਰ ਪਾਲ ਸਿੰਘ ਜੱਗਾ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਲੋਕ ਇਕੱਠੇ ਕਰਨ ਲਈ ਪੈਸੇ ਅਤੇ ਹੋਰ ਕਈ ਸਾਧਨਾਂ ਦੀ ਵਰਤੋਂ ਕਰਨੀ ਪੈਂਦੀ ਹੈ । ਪਰ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਾਨੂੰ ਲੋਕਾਂ ਦਾ ਪਿਆਰ ਆਪ ਮੁਹਾਰੇ ਮਿਲਦਾ ਹੈ।
ਅੰਮ੍ਰਿਤਸਰ ਲੋਕ ਸਭਾ ਚੋਣ ਦਾ ਮੁਕਾਬਲਾ ਇੱਕ ਤਰਫਾ: ਧਾਲੀਵਾਲ (Amritsar News)
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਚੋਣ ਉਹ ਇਕੱਲੇ ਨਹੀਂ ਸਗੋਂ ਲੋਕ ਸਭਾ ਹਲਕੇ ਦੇ ਉਹਨਾਂ ਦੇ ਵਰਕਰ ਲੜ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਚੋਣ ਦਾ ਮੁਕਾਬਲਾ ਇੱਕ ਤਰਫਾ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੋ ਗਿਆ ਹੈ। ਕਿਉਂਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਦੇ ਕੰਮ ਦੇਖੇ ਹਨ ਅਤੇ ਦੂਜੇ ਪਾਸੇ ਅੰਮ੍ਰਿਤਸਰ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਵੀ ਅਜਮਾ ਕੇ ਵੇਖਿਆ ਹੈ ਜਿਨਾਂ ਨੇ ਲੋਕਾਂ ਨਾਲ ਸਿਰਫ ਤੇ ਸਿਰਫ ਝੂਠੇ ਵਾਅਦੇ ਕੀਤੇ ਅਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਕੀਤੀ ਹੈ। ਇਸ ਲਈ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ । Amritsar News
ਇਹ ਲੋਕ ਸਭਾ ਚੋਣਾਂ ਦੇਸ਼ ਦਾ ਸੰਵਿਧਾਨ ਬਚਾਉਣ ਦੀ ਲੜਾਈ : ਧਾਲੀਵਾਲ
ਧਾਲੀਵਾਲ ਨੇ ਕਿਹਾ ਕਿ ਉਹਨਾਂ ਦਾ ਵਿਜ਼ਨ ਬਿਲਕੁਲ ਕਲੀਅਰ ਹੈ ਕਿ ਅੰਮ੍ਰਿਤਸਰ ਵਿੱਚ ਵਪਾਰ ਇੰਡਸਟਰੀ ਨੂੰ ਦੁਬਾਰਾ ਬਹਾਲ ਕਰਨਾ ਹੈ ਅਤੇ ਚੰਗੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਅਤੇ ਪੀ ਜੀ ਆਈ ਲੈਵਲ ਦਾ ਹਸਪਤਾਲ ਬਣਾਉਣਾ ਹੈ। ਧਾਲੀਵਾਲ ਨੇ ਕਿਹਾ ਕਿ ਉਹ ਲੋਕਾਂ ਨੂੰ ਇਹ ਅਪੀਲ ਕਰ ਰਹੇ ਹਨ ਕਿ ਇਹ ਲੋਕ ਸਭਾ ਚੋਣਾਂ ਦੇਸ਼ ਦਾ ਸੰਵਿਧਾਨ ਬਚਾਉਣ ਦੀ ਲੜਾਈ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜੇਕਰ ਇੱਕ ਵਾਰ ਫਿਰ ਸੱਤਾ ਵਿੱਚ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਕੰਮ ਸੰਵਿਧਾਨ ਵਿੱਚ ਫੇਰ ਬਦਲ ਕਰਕੇ ਲੋਕਾਂ ਕੋਲੋਂ ਵੋਟਿੰਗ ਦਾ ਅਧਿਕਾਰ ਖੋਹ ਲਿਆ ਜਾਵੇਗਾ ਅਤੇ ਇੱਕ ਤਾਨਾਸ਼ਾਹ ਸਰਕਾਰ ਬਣਾਈ ਜਾਵੇਗੀ।
ਧਾਲ਼ੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਜੇਕਰ ਸਾਡੇ ਮੈਂਬਰ ਪਾਰਲੀਮੈਂਟ ਵੀ ਆਮ ਆਦਮੀ ਪਾਰਟੀ ਦੇ ਹੋਣਗੇ ਤੇ ਵਧੀਆ ਤਰੀਕੇ ਦੇ ਨਾਲ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ । ਇਸ ਮੌਕੇ ਉਹਨਾਂ ਦੇ ਨਾਲ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ,ਚੇਅਰਮੈਨ ਨਗਰ ਸੁਧਾਰ ਟਰੱਸਟ ਅਸ਼ੋਕ ਤਲਵਾਰ, ਚੇਅਰਮੈਨ ਪਲਾਨਿੰਗ ਬੋਰਡ ਜਸਪ੍ਰੀਤ ਸਿੰਘ ,ਜਿਲਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ,ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਕੁਣਾਲ ਧਵਨ,ਐਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਰਵਿੰਦਰ ਹੰਸ,ਮਹਿਲਾ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੈਡਮ ਸੀਮਾ ਸੋਡੀ,ਐਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ,ਮਹਿਲਾ ਵਿੰਗ ਦੇ ਪ੍ਰਧਾਨ ਮੈਡਮ ਸੁਖਬੀਰ ਕੌਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਸਿੰਘ ਕੰਵਲ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। Amritsar News