ਆਮ ਆਦਮੀ ਪਾਰਟੀ ਹੋਈ 11 ਸਾਲਾਂ ਦੀ, ਕੇਜਰੀਵਾਲ ਤੇ ਮਾਨ ਨੇ ਟਵੀਟ ਕਰਕੇ ਆਖੀ ਇਹ ਗੱਲ

Aam Aadmi Party

ਨਵੀਂ ਦਿੱਲੀ। ਦਿੱਲੀ ਅਤੇ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਥਾਪਨਾ ਨੂੰ ਅੱਜ 11 ਸਾਲ ਹੋ ਗਏ ਹਨ। ਇਸ ਦਿਨ ਭਾਵ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਖੁਸ਼ੀ ’ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ। (Aam Aadmi Party)

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ’ਚ ਲਿਖਿਆ ਹੈ ਕਿ ਅੱਜ ਦੇ ਦਿਨ ਸਾਲ 2012 ’ਚ ਦੇਸ਼ ਦੇ ਆਮ ਆਦਮੀ ਨੇ ਉੱਠ ਕੇ ਆਪਣੀ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਸੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ’ਚ ਕਈ ਉਤਰਾਅ ਚੜ੍ਹਾਅ ਅਤੇ ਬਹੁਤ ਸਾਰੀਆਂ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਤੇ ਜਨੂਨ ਵਿੱਚ ਕੋਈ ਕਮੀ ਨਹੀਂ ਆਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਇੱਕ ਛੋਟੀ ਜਿਹੀ ਪਾਰਟੀ ਨੂੰ ਲੋਕਾਂ ਦੇ ਪਿਆਰ ਅਤੇ ਆਸ਼ੀਰਵਾਦ ਨਾਲ ਰਾਸ਼ਟਰੀ ਪਾਰਟੀ ਦਾ ਰੂਪ ਦਿੱਤਾ ਗਿਆ ਹੈ, ਜਨਤਾ ਦਾ ਆਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਸਮੂਹ ਵਰਕਰਾਂ ਨੂੰ ਪਾਰਟੀ ਸਥਾਪਨਾ ਦਿਵਸ ਦੀਆਂ ਸ਼ੁੱਭਕਾਮਨਾਵਾਂ।

Also Read : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ

ਇਸ ਦੇ ਨਾਲ ਹੀ ਪਾਰਟੀ ਦੇ 11 ਸਾਲ ਪੂਰੇ ਹੋਣ ਦੀ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ‘11 ਸਾਲਾਂ ਦਾ ਸ਼ਾਨਦਾਰ ਸਫ਼ਰ…, ਜਿਸ ਦਿਨ ਤੋਂ ਚੱਲਿਆ ਹਾਂ, ਮੇਰੀ ਮੰਜ਼ਿਲ ’ਤੇ ਨਜ਼ਰ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ…, ਅਰਵਿੰਦ ਕੇਜਰੀਵਾਲ ਜੀ ਤੁਹਾਨੂੰ ਬਹੁਤ-ਬਹੁਤ ਵਧਾਈ…।’