ਮਨਵਿੰਦਰ ਸਿੰਘ ਗਿਆਸਪੁਰਾ 14 ਜੂਨ ਨੂੰ ਸਵੇਰੇ 11 ਵਜੇ ਬੈਠਣਗੇ ਭੁੱਖ ਹੜਤਾਲ ਉਤੇ
-
ਕੀਤੀ ਮੰਗ, ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਬਾਦਲ ਖਿਲਾਫ ਦਰਜ਼ ਹੋਵੇ ਮਾਮਲਾ
ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟਿ੍ਰਕ ਸਕਾਲਰਸਿਪ (ਵਜੀਫਾ) ਰਾਸੀ ਕਥਿਤ ਤੋਰ ’ਤੇ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸੁਰੂ ਕੀਤੀ ਜਾਵੇਗੀ। ਇਹ ਐਲਾਨ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਐਸ.ਸੀ ਵਿਦਿਆਰਥੀਆਂ ਦੀ ਬਕਾਇਆ ਰਾਸੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।
ਐਤਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਗਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ ਵਿਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਪਹਿਲਾਂ ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।
ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ ਕਰਦੀ ਰਹੇਗੀ ਅਤੇ 14 ਜੂਨ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ’ਤੇ ਦਲਿਤ ਵਿਦਿਆਰਥੀਆਂ ਦੇ ਹੱਕ ਵਿੱਚ ਸੰਘਰਸ ਸੁਰੂ ਕਰਕੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਜਾਰੀ ਕਰਨ ਲਈ ਮਜਬੂਰ ਕਰ ਦੇਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।