4 ਜੂਨ ਨੂੰ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਹਿੱਸਾ ਬਣੇਗੀ : ਮਾਨ

Bhagwant Mann
ਫਿਰੋਜ਼ਪੁਰ ਸ਼ਹਿਰ ‘ਚ ਰੋਡ ਸ਼ੋਅ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

‘ਆਪ’ ਉਮੀਦਵਾਰ ਕਾਕਾ ਬਰਾੜ ਦੇ ਹੱਕ ’ਚ ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ’ਚ ਕੱਢਿਆ ਰੋਡ ਸ਼ੋਅ

  • ਬਾਰਡਰ ਏਰੀਏ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੰਸਦ ਵਿੱਚ ਉਠਾਇਆ ਜਾਵੇਗਾ : ਕਾਕਾ ਬਰਾੜ

(ਸਤਪਾਲ ਥਿੰਦ) ਫਿਰੋਜ਼ਪੁਰ। ਲੋਕ ਸਭਾ ਚੋਣਾਂ 2024 ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਫਿਰੋਜ਼ਪੁਰ ਸ਼ਹਿਰ ਵਿੱਚ ਰੋਡ ਸ਼ੋਅ ਕੱਢਦਿਆਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਹੋਕਾ ਦਿੱਤਾ। ਇਸ ਰੋਡ ਸ਼ੋਅ ਨੂੰ ਫਿਰੋਜ਼ਪੁਰ ਸ਼ਹਿਰ ਦੇ ਨਾਮਦੇਵ ਚੌਂਕ ਤੋਂ ਸ਼ੁਰੂ ਕਰਦਿਆਂ ਸ਼ਹੀਦ ਊਧਮ ਸਿੰਘ ਚੌਂਕ ਤੋਂ ਹੁੰਦੇ ਹੋਏ ਦਿੱਲੀ ਗੇਟ ’ਤੇ ਸਮਾਪਤ ਕੀਤਾ ਗਿਆ, ਜਿਸ ਦੌਰਾਨ ਲੋਕ ਸਭਾ ਹਲਕਾ ਫਿਰੋਜ਼ਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ‘ਆਪ’ ਵਿਧਾਇਕਾਂ ਤੋਂ ਇਲਾਵਾ ਜ਼ਿਲ੍ਹਾ ਲੀਡਰਸ਼ਿਪ ਤੇ ‘ਆਪ’ ਵਰਕਰ ਹਾਜ਼ਰ ਹੋਏ।

ਇਹ ਵੀ ਪੜ੍ਹੋ: ਕੇਜਰੀਵਾਲ ਦੇ ਅਸਤੀਫੇ ਬਾਰੇ ਪਰਨੀਤ ਕੌਰ ਨੇ ਦਿੱਤਾ ਵੱਡਾ ਬਿਆਨ

ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ (Bhagwant Mann) ਨੇ ਸਰਕਾਰ ਦੌਰਾਨ ਆਪਣੀ ਉਪਲੱਬਧੀਆਂ ਗਿਣਵਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਪ੍ਰਤੀ ਧੱਕੇਸ਼ਾਹੀਆਂ ਨਾਲ ਮੈਂ ਪਹਿਲਾਂ ਹੀ ਲੜ ਰਿਹਾ, ਜੇਕਰ ਪਾਰਟੀ ਨੂੰ 13 ਸੀਟਾਂ ਜਿੱਤਾ ਕੇ ਉਸਨੂੰ 13 ਬਾਹਾਂ ਹੋਰ ਮਿਲ ਜਾਣ ਤਾਂ ਕੋਈ ਇੱਕ ਰੁਪਏ ਦਾ ਹੱਕ ਵੀ ਪੰਜਾਬ ਦਾ ਰੋਕ ਨਹੀਂ ਸਕਦਾ, ਜੇਕਰ ਲੋਕ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਨੂੰ ਜਿੱਤਾ ਕੇ ਸੰਸਦ ਭੇਜਦੇ ਹੋ ਤਾਂ 4 ਜੂਨ ਅਜਿਹਾ ਹੋਵੇਗਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਹਿੱਸਾ ਬਣੇਗੀ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਬੋਲੇ Bhagwant Mann

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਕੇਜਰੀਵਾਲ ਇੱਕ ਸੋਚ ਦਾ ਨਾਮ ਹੈ, ਜਿਸਨੂੰ ਗ੍ਰਿਫਤਾਰ ਕਰਕੇ ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਜੋ ਲੋਕ ਭੁਲੇਖਾ ਰੱਖ ਰਹੇ ਹਨ ਉਹਨਾਂ ਦਾ ਭਲੇਖਾ ਤੁਸੀਂ ਆਮ ਲੋਕਾਂ ਨੇ ਕੱਢਣਾ ਹੈ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਹਲਕੇ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ 1 ਜੂਨ ਨੂੰ ਵੋਟਾਂ ਪਾ ਕੇ ਕਾਮਯਾਬ ਕਰਦੇ ਹੋ ਤਾਂ ਬਾਰਡਰ ਏਰੀਏ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੰਸਦ ਵਿੱਚ ਉਠਾ ਕੇ ਅਤੇ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਸਹਿਯੋਗ ਨਾਲ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਭੁੱਲਰ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼, ਵਿਧਾਇਕ ਨਰਿੰਦਰ ਸਿੰਘ ਸਵਨਾ, ਜ਼ਿਲ੍ਹਾਂ ਪ੍ਰਧਾਨ ਮਲਕੀਤ ਥਿੰਦ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here