ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ : ਬਲਜਿੰਦਰ ਕੌਰ

‘ਅਪ’ ਦੀ ਚੀਫ ਵਿਪ ਸ੍ਰੀਮਤੀ ਬਲਜਿੰਦਰ ਕੌਰ ਨੇ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਅਨਿਲ ਲੁਟਾਵਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ’ਤੇ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੰਸਦ ਵਿੱਚ ਆਪਣਾ ਪੂਰਾ ਦਬਦਬਾ ਬਣਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੀ ਚੀਫ ਵਿਪ ਸ੍ਰੀਮਤੀ ਬਲਜਿੰਦਰ ਕੌਰ ਨੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਉਹ ਅੱਜ ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। Baljinder Kaur

ਮੁੱਖ ਮੰਤਰੀ ਭਗਵੰਤ ਮਾਨ ਪੂਰੀ ਹਮਦਰਦੀ ਨਾਲ ਕਿਸਾਨਾਂ ਦੇ ਨਾਲ ਖੜ੍ਹੇ ਹਨ

ਸ੍ਰੀਮਤੀ ਬਲਜਿੰਦਰ ਕੌਰ ਨੇ ਪੱਤਰਕਾਰਾਂ ਵੱਲੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੈਂਟਰ ਸਰਕਾਰ ਵਿਰੁੱਧ ਸੰਘਰਸ਼ ਬਾਰੇ ਪੁੱਛਣ ’ਤੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਹੈ ਅਤੇ ਹੁਣ ਵੀ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਹਮਦਰਦੀ ਨਾਲ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਲਗਾਏ ਗਏ ਲੰਮੇ ਸਮੇਂ ਧਰਨੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ। Baljinder Kaur

ਇਹ ਵੀ ਪੜ੍ਹੋ: ਸੰਗਰੂਰ ਲੋਕ ਸਭਾ ਹਲਕੇ ਤੋਂ ਆਪ ਨੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ

ਆਮ ਆਦਮੀ ਪਾਰਟੀ ਦੀ ਚੀਫ ਵਿਪ ਨੇ ਪੱਤਰਕਾਰਾਂ ਵੱਲੋਂ ਅਕਾਲੀ-ਭਾਜਪਾ ਗਠਜੋੜ ਬਾਰੇ ਕੀਤੇ ਸਵਾਲ ਬਾਰੇ ਕਿਹਾ ਕਿ ਲੋਕਾਂ ਨੇ ਇਸ ਗਠਜੋੜ ਨੂੰ ਪਹਿਲਾਂ ਵੀ ਅਜਮਾਇਆ ਹੋਇਆ ਹੈ ਇਸ ਲਈ ਇਸ ਗਠਜੋੜ ਦਾ ਚੋਣਾਂ ਅਸਰ ਨਹੀਂ ਹੋਣ ਵਾਲਾ ਕਿਉਂਕਿ ਪਿਛਲੇ ਲੰਮੇ ਸਮੇਂ ਦੌਰਾਨ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੌਰਾਨ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤੇ ਗਏ। ਇਸ ਮੌਕੇ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ, ਨਿਰਮਲ ਸਿੰਘ ਅਤੇ ਮੇਜਰ ਸਿੰਘ ਟਿਵਾਣਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।