ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home ਸੂਬੇ ਪੰਜਾਬ ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ

    Education Minister Sachkahoon

    ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ

    ਸੰਗਰੂਰ, (ਨਰੇਸ਼ ਕੁਮਾਰ) ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਤੇ ਹੁਣ ਮਨੀਸ਼ ਸਿਸੋਦੀਆ ਦੀ ਨਮੋਸ਼ੀ ਉਨ੍ਹਾਂ ਦੀ ਬਿਆਨਬਾਜੀ ’ਚੋਂ ਸਾਫ਼ ਝਲਕ ਰਹੀ ਹੈ। ਇਹ ਗੱਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਹੀ।

    ਸਿੱਖਿਆ ਮੰਤਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ ’ਤੇ ਆਪਣੀ ਤਰਕਹੀਣ ਬਿਆਨਬਾਜੀ ਰਾਹੀਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬੇਤੁੱਕੀ ਕੋਸ਼ਿਸ਼ ’ਤੇ ਸਿਸੋਦੀਆ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸਾਸਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜ਼ਾਰੀ ਗ੍ਰੇਡਿੰਗ ਸੂਚਕਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰ ਸਾਸਤ ਪ੍ਰਦੇਸਾਂ ਵਿੱਚ ਵੀ ਜਗ੍ਹਾ ਹਾਸਲ ਨਹੀਂ ਹੋਈ। ਇਸ ਨੂੰ ਛੇਵੇਂ ਸਥਾਨ ’ਤੇ ਰੱਖਿਆ ਗਿਆ ਹੈ।

    ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ ’ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਲਈ ਸਿੱਖਿਆ ਵਿਚ ਸੁਧਾਰ ਇਕ ਪਵਿੱਤਰ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਰਾਜਨੀਤੀ ਲਈ ਵਰਤਣ ਦੀ ਕੋਸਸਿ ਨਹੀਂ ਕੀਤੀ ਜਿਵੇਂ ਕਿ ਆਪ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪ ਸਰਕਾਰ ਦੇ ਮੰਤਰੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।

    ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਨੇ ਵੀ ਸੂਬੇ ਨੂੰ ਸਿਖਰਲੇ ਅਹੁਦੇ ’ਤੇ ਲਿਆਉਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿਚ ਲਗਭਗ 15 ਫ਼ੀਸਦੀ ਦਾਖਲੇ ਵਧਾਉਣ ਵਿਚ ਵੀ ਸਹਾਇਤਾ ਮਿਲੀ ਹੈ ਕਿਉਂਕਿ ਨਤੀਜਿਆਂ ਦੇ ਮਾਮਲੇ ਵਿਚ ਵੀ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਭਰੋਸਾ ਇਸ ਤੱਥ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਤਿੰਨ ਲੱਖ ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੂਬੇ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।