ਕਾਂਗਰਸ ਤੋਂ ਬਾਅਦ ਆਪ ਨੇ ਵੀ ਉਮੀਦਵਾਰਾਂ ਦਾ ਐਲਾਨ

AAP, Announced, Candidates

ਚੰਡੀਗੜ੍ਹ । ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਪੰਜਾਬ ‘ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਦਾਖਾਂ ਤੋਂ ਅਮਨਦੀਪ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਫਗਵਾੜਾ ਤੋਂ ਸੰਤੋਸ਼ ਕੁਮਾਰ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ‘ਚ ਵੀ ਮੁੱਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲੇ ਹਨ ਕਿਉਂਕਿ ਇਨ੍ਹਾਂ ਦਾ ਕੋਈ ਵੀ ਹੱਲ ਨਹੀਂ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਲੜਨੀਆਂ ਹਨ ਪਰ ਇਹ ਲੋਕਾਂ ਨੇ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕੀ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਛੱਡ ਕੇ ਬਾਕੀ ਵਿਧਾਇਕਾਂ ਦੇ ਸੰਪਰਕ ‘ਚ ਹੈ।

ਇਸ ਤੋਂ ਪਹਿਲਾਂ ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾਂ ਤੋਂ ਸੰਦੀਪ ਸਿੰਘ ਸੰਧੂ ਅਤੇ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਮਨਪ੍ਰੀਤ ਇਯਾਲੀ ਨੂੰ ਦਾਖਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। Candidates

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।