ਵੈਕਸੀਨ ਘੁਟਾਲੇ ’ਚ ਘਿਰੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੀ ‘ਆਪ’, ਪੁਲਿਸ ਨਾਲ ਧੱਕਾ ਮੁੱਕੀ
ਮੋਹਾਲੀ, | ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਵਿੱਚ ਘਿਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਦੀ ਘਰ ਦਾ ਘਿਰਾਓ ਕੀਤਾ ਗਿਆ। ਜੋ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਆਮ ਆਦਮੀ ਪਾਰਟੀ ਦੇ ਵਰਕਰ ਬਲਬੀਰ ਸਿੱਧੂ ਦੀ ਕੋਠੀ ਵੱਲ ਵੱਧਣੇ ਸ਼ੁਰੂ ਹੋਏ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਇਸ ਮੌਕੇ ਪੁਲਿਸ ਵੱਲੋਂ ਲਗਾਏ ਗਏ ਪਹਿਲੇ ਬੈਰੀਕੇਡ ਨੂੰ ਤੋੜਕੇ ਅੱਗੇ ਵੱਧ ਗਏ। ਇਸ ਤੋਂ ਬਾਅਦ ਅਗਲੇ ਬੇਰੀਕੇਡ ਉਤੇ ਪੁਲਿਸ ਨੇ ‘ਆਪ’ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਇਸ ਮੌਕੇ ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ, ਵਿਧਾਇਕ ਅਮਰਜੀਤ ਸਦੋਆ, ਵਿਧਾਇਕ ਸਰਬਜੀਤ ਮਾਣੂਕੇ, ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਨਰਿੰਦਰ ਸ਼ੇਰਗਿੱਲ ਆਦਿ ਆਗੂ ਹਾਜ਼ਰ ਸਨ। ਇਸ ਦੌਰਾਨ ਜਦੋਂ ਤਣਾਅਪੂਰਕ ਹੁੰਦਾ ਦਿਖਾਈ ਦਿੱਤਾ ਤਾਂ ਪੁਲਿਸ ਨੇ ‘ਆਪ’ ਦੇ ਵਿਧਾਇਕਾਂ ਨੂੰ ਗ੍ਰਿਫਤਾਰ ਕਰ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।