ਆਪ ਨੇ ਬਲਜਿੰਦਰ ਕੌਰ ਨੂੰ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ

AAP, BaljinderKaur, Candidate,  Bathinda

ਬਠਿੰਡਾ, ਸੱਚ ਕਹੂੰ ਨਿਊਜ਼

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ  ਹਲਕਾ ਬਠਿੰਡਾ ਤੋਂ ਮੌਜ਼ੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਆਪਣੀ ਉਮੀਦਵਾਰ ਐਲਾਨ ਦਿੱਤਾ ਹੈ ਉਹ ਤਲਵੰਡੀ ਸਾਬੋ ਤੋਂ ਵਿਧਾਇਕਾ, ਪਾਰਟੀ ਦੇ ਮੁੱਖ ਬੁਲਾਰੇ ਤੇ ਆਬਜ਼ਰਵਰ ਵੀ ਹਨ ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2017 ‘ਚ ਉਨ੍ਹਾਂ ਆਪ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ ਸੀ ਲੋਕ ਸਭਾ ਸੀਟ ਬਠਿੰਡਾ  ਪੰਜਾਬ ਦੀ ਅਹਿਮ ਸੀਟ ਮੰਨੀ ਜਾ ਰਹੀ ਹੈ ਸ਼੍ਰੋਮਣੀ ਅਕਾਲ ਦਲ ਅਤੇ ਕਾਂਗਰਸ ਨੇ ਇਸ ਸੀਟ ਲਈ ਅਜੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਹੈ  ਅਕਾਲੀ ਦਲ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ ਪਰ ਕਾਂਗਰਸ ਵੱਲੋਂ ਹਾਲੇ ਤੱਕ ਕਿਸੇ ਦਾ ਨਾਂਅ ਸਾਹਮਣੇ ਨਹੀਂ ਆਇਆ ਪੀਡੀਏ ਵੱਲੋਂ ਸੁਖਪਾਲ ਖਹਿਰਾ ਉਮੀਦਵਾਰ ਬਣਾਏ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here