Sukhbir Badal: ਆਪ ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸਿਕਾਇਤ, ਜਾਣੋ ਕੀ ਹੈ ਮਾਮਲਾ

Harpal Singh Cheema

ਕਿਹਾ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ, ਹੋਵੇਗੀ ਕਾਰਵਾਈ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਪ (ਆਮ ਆਦਮੀ ਪਾਰਟੀ ਪੰਜਾਬ) ਨੇ ਸੁਖਬੀਰ ਬਾਦਲ (Sukhbir Badal) ਖਿਲ਼ਾਫ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸਿਕਾਇਤ ਕੀਤੀ ਹੈ। ਹਰਪਾਲ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਹਰਪਾਲ ਸਿੰਘ ਚੀਮਾ ਅਤੇ ਆਪ ਆਗੂਆਂ ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫ਼ਤਰ ਅਧਿਕਾਰਤ ਤੌਰ ’ਤੇ ਇਹ ਸਿਕਾਇਤ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ

ਪੱਤਰ ’ਚ ਆਪ ਨੇ ਲਿਖਿਆ ਕਿ ਸੁਖਬੀਰ ਬਾਦਲ ਨੇ ਆਪਣੀ ਪੰਜਾਬ ਬਚਾਓ ਯਾਤਰਾ ਦੌਰਾਨ ਇੱਕ ਬੱਚੇ ਦੀ ਵਰਤੋਂ ਕੀਤੀ ਹੈ ਠੀਕ ਨਹੀ ਹੈ। ਉਨਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਇਲਾਵਾ ਇਸ ਪੂਰੀ ਘਟਨਾ ਦੀ ਵੀਡੀਓਗ੍ਰਾਫੀ ਵੀ ਸਬੂਤ ਵਜੋਂ ਪੇਸ਼ ਕੀਤੀ ਗਈ ਹੈ।

LEAVE A REPLY

Please enter your comment!
Please enter your name here