Punjab News: ਪੰਜਾਬ ਸਰਕਾਰ ਨੇ ਕੱਲ੍ਹ ਸੱਦੀ ਆਲ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵੀ ਹੋਵੇਗਾ

CM Punjab
Punjab News: 'ਆਪ' ਸਰਕਾਰ ਨੇ ਕੱਲ੍ਹ ਸੱਦੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵੀ ਹੋਵੇਗਾ

 ਕੱਲ੍ਹ ਸਵੇਰੇ 10 ਵਜੇ ਹੋਵੇਗੀ ਆਲ ਪਾਰਟੀ ਮੀਟਿੰਗ

Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹਨ। ਪੰਜਾਬ ਸਰਕਾਰ ਨੇ ਪਾਣੀ ਦੇ ਮੁੱਦੇ ‘ਤੇ ਮੀਟਿੰਗ ਸੱਦੀ ਹੈ। ਕੱਲ੍ਹ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਅਤੇ ਸੋਮਵਾਰ ਨੂੰ ਸਪੈਸ਼ਲ ਵਿਧਾਨ ਸਭਾ ਦਾ ਸੈਸ਼ਨ ਹੋੇਵੇਗਾ। ਮੀਟਿੰਗ ’ਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਾਜ਼ਰ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਮੀਟਿੰਗ ’ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: Water Dispute Haryana: ਪੰਜਾਬ ਨੂੰ ਖੂਨ ਤੋਂ ਜ਼ਿਆਦਾ ਪਾਣੀ ਪਿਆਰਾ, ਹਰਿਆਣਾ ਨਾਲ ਪਾਣੀ ਵਿਵਾਦ ਤੇ ਬੋਲੇ ਆਪ ਆਗੂ

ਇਸ ਤੋਂ ਪਹਿਲਾਂ ਪਾਣੀ ਦਾ ਵਿਵਾਦ ਵਧਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੰਗਲ ਡੈਮ ਪਹੁੰਚੇ। ਹਰਿਆਣਾ ਆਪਣੇ ਹਿੱਸੇ ਦਾ ਬਣਦਾ ਪਾਣੀ ਪਹਿਲਾਂ ਹੀ ਵਰਤ ਚੁੱਕਿਆ ਹੈ। ਅਸੀਂ ਮਾਨਵਤਾ ਦੇ ਅਧਾਰ ‘ਤੇ ਹਰਿਆਣੇ ਨੂੰ ਪਹਿਲਾਂ ਹੀ ਪੀਣ ਲਈ ਪਾਣੀ ਦੇ ਰਹੇ ਹਾਂ। ਪੰਜਾਬ ਪਾਣੀ ਦੇ ਸੰਕਟ ਵਿੱਚੋਂ ਗੁਜਰ ਰਿਹਾ ਹੈ, ਸਾਡੇ ਕੋਲ ਹਰਿਆਣੇ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਦੀ ਵਾਧੂ ਨਹੀਂ ਹੈ। ਬੀਜੇਪੀ BBMB ‘ਤੇ ਦਬਾਅ ਪਾ ਕੇ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨਾ ਚਾਹੁੰਦੀ ਹੈ। ਅਸੀਂ ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਨਹੀਂ ਮਾਰਨ ਦਿਆਂਗੇ।

ਉਨ੍ਹਾਂ ਨੇ ਉੱਥੇ ਤਾਇਨਾਤ ਪੁਲਿਸ ਤੋਂ ਡੈਮ ਦੀ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਨੇ ਨੰਗਲ ਵਿੱਚ ਭਾਖੜਾ ਡੈਮ ਦੇ ਆਲੇ-ਦੁਆਲੇ ਪੁਲਿਸ ਦੀ ਘੇਰਾਬੰਦੀ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲ ਰੂਮ ਦੀਆਂ ਚਾਬੀਆਂ ਵੀ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਕਿਸੇ ਨੂੰ ਵੀ ਡੈਮ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ।  Punjab News