ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕਰੇਗੀ : ਵਿਧਾਇਕ ਗੈਰੀ ਬੜਿੰਗ

    Amloh News
    ਅਮਲੋਹ:ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਲੋਕਾਂ ਦੀਆਂ ਸਮੱਸਿਆਂਵਾਂ ਸੁਣਦੇ ਹੋਏ ਨਾਲ ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ ਅਤੇ ਹੋਰ। ਤਸਵੀਰ: ਅਨਿਲ ਲੁਟਾਵਾ

    ਕਿਹਾ, ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਂਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ

    (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨਾਲ ਚੋਣਾਂ ਸਮੇਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਪੰਜਾਬ ਦੇ ਲੋਕਾਂ ਨੇ ਜਿਹੜਾ ਸਾਡੇ ਉਪਰ ਵਿਸਵਾਸ਼ ਪ੍ਰਗਟਾਇਆ ਹੈ। ਉਹਨਾਂ ਵਿਸ਼ਵਾਸ ਬਰਕਰਾਰ ਰੱਖਿਆ ਜਾਵੇਗਾ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਧੋਖਾ ਨਹੀਂ ਕਰਾਂਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਥੇ ਹੀ ਵਿਧਾਇਕ ਵੱਲੋਂ ਸਮੱਸਿਆਵਾਂ ਦਾ ਹੱਲ ਮੌਕੇ ਉੱਪਰ ਕੀਤਾ ਹੈ ਅਤੇ ਬਾਕੀ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ। Amloh News

    ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਵੀ ਲਾਹੇਵੰਦ ਸਾਬਤ ਹੋ ਰਹੀਆਂ ਹਨ ਅਤੇ ਆਪ ਸਰਕਾਰ ਦੇ ਰਾਜ ਤੋਂ ਪੰਜਾਬ ਦੇ ਲੋਕ ਖੁਸ਼ ਹਨ। ਉਹਨਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਵਿਰੋਧੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

    ਇਹ ਵੀ ਪੜ੍ਹੋ: ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ 1.10 ਕਰੋੜ ਦੀ ਕੀਤੀ ਧੋਖਾਧੜੀ, ਜਾਂਚ ਪਿੱਛੋਂ ਮਾਮਲਾ ਦਰਜ

    ਵਿਧਾਇਕ ਗੈਰੀ ਬੜਿੰਗ ਨੇ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਾਂ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਹੱਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ ਅਤੇ ਆਪਣੀ ਸਮੱਸਿਆ ਮੇਰੇ ਧਿਆਨ ਵਿੱਚ ਜਰੂਰ ਲਿਆਉਣ।

    ਇਸ ਮੌਕੇ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਅਮਲੋਹ ਪਰਮਵੀਰ ਸਿੰਘ ਮਾਂਗਟ, ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਦਰਸ਼ਨ ਸਿੰਘ ਚੀਮਾ, ਰਣਜੀਤ ਸਿੰਘ ਪਨਾਗ, ਵਿਨੋਦ ਅਬਰੋਲ, ਅਸ਼ੀਸ਼ ਜਿੰਦਲ ਸੈਕਟਰੀ, ਬਲਾਕ ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਬਲਾਕ ਪ੍ਰਧਾਨ ਐਡਵੋਕੇਟ ਅਮਰੀਕ ਸਿੰਘ ਔਲਖ, ਪ੍ਰਧਾਨ ਅਮਨਦੀਪ ਸਿੰਘ ਧਰਮਗੜ੍ਹ, ਬੌਬੀ ਸ਼ਲਾਘਾ ਬਲਾਕ ਪ੍ਰਧਾਨ,ਸਨੀ ਮਾਹੀ, ਪ੍ਰਦੀਪ ਸਿੰਘ ਸਰਕਲ ਪ੍ਰਧਾਨ ,ਗੁਰਸੇਵਕ ਸਿੰਘ ਕੋਹਲੀ, ਗੁਰਪ੍ਰੀਤ ਸਿੰਘ ਬੱਬੀ, ਭਾਗ ਸਿੰਘ, ਬੰਤ ਸਿੰਘ, ਸੰਜੀਵ ਜਿੰਦਲ, ਰਾਕੇਸ਼ ਬੰਟੀ, ਦਫ਼ਤਰ ਇੰਚਾਰਜ ਰਾਮ ਬਾਵਾ ਅਤੇ ਹਲਕਾ ਵਾਸੀ ਮੌਜੂਦ ਸਨ। Amloh News

     

    LEAVE A REPLY

    Please enter your comment!
    Please enter your name here