61 ਗ੍ਰਿਫ਼ਤਾਰ, 40 ਐਫਆਈਆਰ, 9 ਦਿੱਤੇ ਗਏ ਦੋਸ਼ੀ ਕਰਾਰ
ਚੰਡੀਗੜ੍ਹ। ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿੱਚ 25 ਗਜ਼ਟਿਡ ਅਧਿਕਾਰੀਆਂ ਅਤੇ 135 ਸਰਕਾਰੀ ਅਧਿਕਾਰੀਆਂ ਸਮੇਤ 210 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ‘ਆਪ’ ਦਾ ਮੰਤਰੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ 1 ਆਈਏਐਸ ਅਧਿਕਾਰੀ, ਇੱਕ ਆਈਐਫਐਸ ਅਧਿਕਾਰੀ ਅਤੇ 50 ਤੋਂ ਵੱਧ ਪੁਲਿਸ ਮੁਲਾਜ਼ਮ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖਾਸਤ ਕਰਕੇ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਵਿਭਾਗ ਦੇ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗਿ੍ਰਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਗਈ।
ਜੁਲਾਈ ’ਚ 8 ਸਰਕਾਰੀ ਕਰਮਚਾਰੀ ਗਿ੍ਰਫਤਾਰ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਕੱਲੇ ਜੁਲਾਈ ਮਹੀਨੇ ਦੌਰਾਨ ਹੀ 5 ਮਾਮਲਿਆਂ ਵਿੱਚ 8 ਸਰਕਾਰੀ ਮੁਲਾਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ 2 ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ 3 ਮੁਲਾਜ਼ਮ ਸ਼ਾਮਲ ਹਨ। ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 20 ਲੋਕਾਂ ਦੇ ਨਾਂਅ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਲੇਰੀ ਕਾਰਵਾਈ ਲਈ 5 ਪੁਲਿਸ ਮੁਲਾਜ਼ਮਾਂ, 2 ਮਾਲ ਅਫ਼ਸਰ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸਮੇਤ 6 ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿੱਚ 9 ਦੋਸ਼ੀ ਦਿੱਤੇ ਕਰਾਰ
ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿੱਚ 80 ਦੇ ਕਰੀਬ ਵਿਅਕਤੀਆਂ ਨੂੰ ਫੜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਕੇਸਾਂ ਵਿੱਚ ਵੱਖ-ਵੱਖ ਅਦਾਲਤਾਂ ਨੇ 8 ਸਰਕਾਰੀ ਅਤੇ ਇੱਕ ਹੋਰ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਹੈਲਪਲਾਈਨ ’ਤੇ ਆਈਆਂ ਕਾਲਾਂ ’ਤੇ ਕੀਤੀ ਗਈ ਕਾਰਵਾਈ
ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ ਨੂੰ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਸੀ, ਜਿਸ ’ਤੇ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ ’ਤੇ 61 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ 40 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ