ਰਾਘਵ ਚੱਢਾ ਨੂੰ ਰਾਜ ਸਭਾ ‘ਚ ਭੇਜਣ ਦੀ ਤਿਆਰੀ ’ਚ ‘ਆਪ’, ਹਰਭਜਨ ਸਿੰਘ ਤੇ ਦਿੱਲੀ ਆਈਆਈਟੀ ਦੇ ਪ੍ਰੋਫੈਸਰ ਦਾ ਨਾਂਅ ਵੀ ਸ਼ਾਮਲ

app

‘ਆਪ’ ਪੰਜਾਬ ਤੋਂ ਰਾਘਵ ਚੱਢਾ (Raghav Chadha) ਨੂੰ ਰਾਜ ਸਭਾ ‘ਚ ਭੇਜੇਗੀ, ਹਰਭਜਨ ਸਿੰਘ ਤੇ ਦਿੱਲੀ ਆਈਆਈਟੀ ਦੇ ਪ੍ਰੋਫੈਸਰ ਦਾ ਨਾਂਅ ਵੀ ਸ਼ਾਮਲ

(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ’ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ ਤੇ ਸੂਬੇ ’ਚ ਸਪੱਸ਼ਟ ਬਹੁਮਤ ਤੋਂ ਬਾਅਦ ਸਰਕਾਰ ਬਣਾਈ ਹੈ। ਜਿਸ ’ਚ ਵਧੇਰੇ ਯੋਗਦਾਨ ਰਾਘਵ ਚੱਢਾ ਦਾ ਰਿਹਾ ਹੈ। ਜਿਸ ਦਾ ਉਨਾਂ ਨੂੰ ਇਨਾਮ ਵੀ ਮਿਲਣ ਜਾ ਰਿਹਾ ਹੈ। ਰਾਘਵ ਚੱਢਾ ਨੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਹਿ-ਇੰਚਾਰਜ ਵਜੋਂ ਕੰਮ ਕੀਤਾ ਸੀ। ਆਦਮੀ ਪਾਰਟੀ (ਆਪ) ਪੰਜਾਬ ਤੋਂ ਨੌਜਵਾਨ ਆਗੂ ਰਾਘਵ ਚੱਢਾ (Raghav Chadha) ਨੂੰ ਰਾਜ ਸਭਾ ਵਿੱਚ ਭੇਜ ਰਹੀ ਹੈ।  ਜਿਸ ਤੋਂ ਬਾਅਦ ‘ਆਪ’ ਨੇ ਪੰਜਾਬ ‘ਚ 117 ‘ਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ।

ਰਾਘਵ ਚੱਢਾ ਤੋਂ ਇਲਾਵਾ ਜਲੰਧਰ ਦੇ ਕ੍ਰਿਕਟਰ ਹਰਭਜਨ ਸਿੰਘ ਅਤੇ ਆਈਆਈਟੀ ਦਿੱਲੀ ਦੇ ਐਸੋਸੀਏਟ ਪ੍ਰੋਫੈਸਰ ਸੰਦੀਪ ਪਾਠਕ ਨੂੰ ਰਾਜ ਸਭਾ ਵਿੱਚ ਭੇਜਿਆ ਜਾ ਸਕਦਾ ਹੈ। ਪ੍ਰੋਫੈਸਰ ਪਾਠਕ ਨੇ ਪੰਜਾਬ ਚੋਣਾਂ ਦੌਰਾਨ ਪਰਦੇ ਪਿੱਛੇ ਰਹਿ ਕੇ ‘ਆਪ’ ਦੀ ਜਿੱਤ ਦੀ ਰਣਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਵਿੱਚ ਰਾਜ ਸਭਾ ਦੀਆਂ 5 ਸੀਟਾਂ ਖਾਲੀ ਹੋ ਰਹੀਆਂ ਹਨ। ਜਿਸ ‘ਤੇ ਚੋਣ ਪ੍ਰਕਿਰਿਆ ਚੱਲ ਰਹੀ ਹੈ।

ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਵੀ ਜ਼ਿੰਮੇਵਾਰੀ

ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਮੈਂਬਰ ਬਣਾਉਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਸਪੋਰਟਸ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਵੀ ਦੇਵੇਗੀ। ਹਰਭਜਨ ਸਿੰਘ ਨੇ ਤਿੰਨ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। 23 ਸਾਲਾਂ ਤੋਂ ਕ੍ਰਿਕਟ ਦੀ ਦੁਨੀਆ ‘ਚ ‘ਟਰਬਨੇਟਰ’ ਦੇ ਨਾਂ ਨਾਲ ਜਾਣੇ ਜਾਂਦੇ ਭੱਜੀ ਸੰਨਿਆਸ ਲੈਣ ਤੋਂ ਬਾਅਦ ਸਿੱਧੇ ਜਲੰਧਰ ਦੇ ਬਰਲਟਨ ਪਾਰਕ ਪਹੁੰਚੇ, ਕਿਉਂਕਿ ਇੱਥੋਂ ਹੀ ਉਨ੍ਹਾਂ ਨੇ ਆਪਣੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ