ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, January 23, 2026
More
    Home ਸੂਬੇ ਪੰਜਾਬ ਆਪ’ ਆਗੂ ਦਰਸ਼ਨ ...

    ਆਪ’ ਆਗੂ ਦਰਸ਼ਨ ਚੀਮਾ ਨੇ ਭਰਪੂਰਗੜ੍ਹ ਵਿਖੇ ਕੀਤੀ ਮੀਟਿੰਗ

    AAP Leader Sachkahoon

    ਆਪ’ ਆਗੂ ਦਰਸ਼ਨ ਚੀਮਾ ਨੇ ਭਰਪੂਰਗੜ੍ਹ ਵਿਖੇ ਕੀਤੀ ਮੀਟਿੰਗ

    ਅਨਿਲ ਲੁਟਾਵਾ, ਅਮਲੋਹ। ਆਮ ਆਦਮੀ ਹਲਕਾ ਅਮਲੋਹ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਪਿੰਡ ਭਰਪੂਰਗੜ੍ਹ ਵਿਖੇ ਹੋਈ, ਜਿਸ ਵਿਚ ਸੀਨੀਅਰ ਆਗੂ ਗੁਰਦਿਆਲ ਸਿੰਘ ਘੁੱਲੂਮਾਜਰਾ, ਗੁਰਮੀਤ ਸਿੰਘ ਰਾਮਗੜ੍ਹ, ਪਰਮਜੀਤ ਸਿੰਘ ਗਿੱਲ, ਗਗਨਦੀਪ ਗੱਗੀ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਚੀਮਾ ਨੇ ਕਿ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਬਿਜਲੀ ਦੀ ਦਿੱਤੀ ਗਾਰੰਟੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਬਣਨ ’ਤੇ ਹੋਰ ਵੀ ਰਿਆਇਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਇਸ ਮਹਿੰਗਾਈ ਦੀ ਦਲ-ਦਲ ਵਿਚੋਂ ਬਾਹਰ ਕੱਢਿਆ ਜਾ ਸਕੇਂ।

    ਕਾਂਗਰਸ ਪਾਰਟੀ ਦੀ ਤਿੱਖੀ ਆਲੋਚਨਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਇਹ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਸ ਵਿਚ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਡਟ ਕੇ ਸਾਥ ਦੇਣ ਤਾਂ ਜੋ ਸੂਬੇ ਵਿਚ ‘ਆਪ’ ਦੀ ਸਰਕਾਰ ਲਿਆਂਦੀ ਜਾ ਸਕੇਂ ਅਤੇ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ