ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News Punjab Murder...

    Punjab Murder News: ਆਪ ਆਗੂ ਰਾਜਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

    Punjab Murder News
    Punjab Murder News: ਆਪ ਆਗੂ ਰਾਜਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

    Punjab Murder News: ਕੈਰੋਂ। ਪੰਜਾਬ ’ਚ ਪੰਚਾਇਤੀ ਚੋਣਾਂ ਤੋਂ ਪਹਿਲਾ ਵੱਡੀ ਘਟਨਾ ਸਾਹਮਣੇ ਆਈ ਹੈ। ਸਥਾਨਕ ਸ਼ਹਿਰ ਤੋਂ ਪਿੰਡ ਠੱਕਰਪੁਰਾ ’ਚ ਆਪ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਕਿ ਉਸ ਦੇ ਦੋ ਸਾਥੀ ਜਖਮੀ ਹੋ ਗਏ। ਇਹ ਘਟਨਾ ਪੂਰੇ ਇਲਾਕੇ ’ਚ ਫੈਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ।

    ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਇਸ ਬੈਂਕ ਦੇ ਗਾਹਕਾਂ ਨੂੰ ਦਿੱਤਾ ਖਾਸ ਤੋਹਫਾ, ਹੁਣੇ ਪੜ੍ਹੋ…

    ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਕਾਰ ’ਚ ਸਵਾਰ ਹੋ ਕੇ ਜਾ ਰਿਹਾ ਸੀ ਇਸ ਦੌਰਾਨ ਪਿੰਡ ਠੱਕਰਪੁਰ ਨੇਡ਼ੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਰਾਜਵਿੰਦਰ ਸਿੰਘ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਵੱਜਣ ਕਾਰਨ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਉਸ ਦੇ ਸਾਥੀ ਜਖਮੀ ਹੋ ਗਏ। ਘਟਨਾ ਅੰਜ਼ਾਮ ਦੇਣ ਤੋਂ ਬਾਅਦ ਤਿੰਨ ਨੌਜਵਾਨ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here