ਆਪ ਆਗੂ ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) । ਆਮ ਆਦਮੀ ਪਾਰਟੀ ਦੇ ਆਗੂ ਤੇ ਐਮ. ਪੀ. ਸੰਜੈ ਸਿੰਘ ਉਸ ਵੇਲੇ ਵੱਡੀਰਾਹਤ ਮਿਲੀ ਜਦੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਦੀ ਇੱਕ ਅਦਾਲਤ ਨੇ ਮਨਜ਼ੂਰ ਕਰ ਲਈ ਅਦਾਲਤ ਵੱਲੋਂ ਆਪ ਆਗੂ ਸੰਜੇ ਸਿੰਘ ਦੇ ਗਿ੍ਰਫ਼ਤਾਰੀ ਵਾਰੰਟ ਕੱਢਣ ਦੇ ਹੁਕਮਾਂ ਨੂੰ ਵਾਪਸ ਲੈ ਲਿਆ ਹੈ ਸੰਜੈ ਸਿੰਘ ਆਪਣੇ ਵਕੀਲਾਂ ਨਾਲ ਅਦਾਲਤ ’ਚ ਹਾਜ਼ਰ ਹੋਏ ਤ ਉਨ੍ਹਾਂ ਜ਼ਮਾਨਤ ਦੇਣ ਦੀ ਮੰਗੀ ਕੀਤੀ ਇਸ ’ਤੇ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
ਕੀ ਹੈ ਮਾਮਲਾ :
ਜ਼ਿਕਰਯੋਗ ਹੈ ਕਿ ਸਾਲ 2017 ’ਚ ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਸੰਜੈ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜਨ ਦੇ ਦੋਸ਼ ਲਾਏ ਸਨ ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਲੁਧਿਆਣਾ ਦੀ ਇੱਕ ਅਦਾਲਤ ’ਚ ਮਾਣਹਾਨੀ ਦਾ ਕੇਸ ਦਾਖਲ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ