ਕੈਬਨਟ ਮੰਤਰੀ ਲਾਲਜੀਤ ਭੁੱਲਰ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਹੋਰ ਆਪ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਫ਼ਰੀਦਕੋਟ ’ਚ ਪੰਜਾਬ ਸਰਕਾਰ ਵੱਲੋਂ ਰੱਖੇ ਸਮਾਗਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਸ਼ਾਮਿਲ ਹੋਣ ਲਈ ਕੈਬਨਟ ਮੰਤਰੀ ਲਾਲਜੀਤ ਭੁੱਲਰ ਤੋਂ ਇਲਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਟ ਮੰਤਰੀ ਮੈਡਮ ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਫਰੀਦਕੋਟ ਪੁੱਜੇ ਜਿੱਥੇ ਉਹਨਾਂ ਵੱਲੋਂ ਇਸ ਸਮਾਗਮ ਵਿੱਚ ਲੋਕਾਂ ਨੂੰ ਸੰਬੋਧਨ ਕਰਨਾ ਸੀ ਪਰ ਇਸੇ ਦੌਰਾਨ ਹੀ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਮਿੱਥੇ ਪ੍ਰੋਗਰਾਮ ਤਹਿਤ ਮੰਤਰੀਆਂ ਤੋਂ ਸਵਾਲ ਕਰਨ ਲਈ ਸਮਾਗਮ ਵਾਲੀ ਜਗ੍ਹਾ ਵੱਲ ਕੂਚ ਕੀਤਾ ਗਿਆ ਪਰ ਸਮਾਗਮ ਤੋਂ 500 ਮੀਟਰ ਦੂਰੀ ’ਤੇ ਹੀ ਪੁਲਿਸ ਵੱਲੋਂ ਇਹਨਾਂ ਕਿਸਾਨਾਂ ਨੂੰ ਰੋਕ ਲਿਆ ਗਿਆ।
ਇਹ ਵੀ ਪੜ੍ਹੋ: Railway News: ਰੇਲਵੇ ਯਾਤਰੀਆਂ ਲਈ ਰਾਹਤ ਭਰੀ ਖਬਰ, ਫਿਰ ਤੋਂ ਸ਼ੁਰੂ ਹੋਈਆਂ ਇਹ ਟਰੇਨਾਂ, ਵੇਖੋ
ਹਾਲਾਂਕਿ ਕਿਸਾਨ ਅੱਗੇ ਵਧਣ ਲਈ ਡਟੇ ਰਹੇ ਅਤੇ ਇਸੇ ਦੌਰਾਨ ਪੁਲਿਸ ਨਾਲ ਬਹਿਸਬਾਜ਼ੀ ਅਤੇ ਧੱਕਾ ਮੁੱਕੀ ਵੀ ਹੋਈ। ਇਸ ਮੌਕੇ ਪੁਲਿਸ ਵੱਲੋਂ ਕਿਸਾਨਾਂ ਨੂੰ ਜ਼ਬਰੀ ਹਿਰਾਸਤ ਵਿੱਚ ਲੈ ਕੇ ਗੱਡੀਆਂ ਵਿੱਚ ਬਿਠਾ ਕੇ ਕਿਸੇ ਅਣਦੱਸੀ ਥਾਂ ’ਤੇ ਲਿਜਾਇਆ ਗਿਆ। ਕਿਸਾਨਾਂ ਵੱਲੋਂ ਕਿਹਾ ਗਿਆ ਕਿ ਅੱਗ ਅਤੇ ਹੋਰ ਕਾਰਨਾਂ ਕਰਕੇ ਫਸਲਾਂ ਦੇ ਹੋਏ ਵੱਡੇ ਨੁਕਸਾਨਾਂ ਕਾਰਨ ਉਹ ਮੰਤਰੀਆਂ ਨਾਲ ਗੱਲ ਕਰਨਾ ਚਾਹੁੰਦੇ ਸਨ ਅਤੇ ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਦੇ ਸੰਧਾਂ ਦਾ ਵੱਡਾ ਨੁਕਸਾਨ ਹੋਇਆ ਉਸ ਸਬੰਧੀ ਵੀ ਮੰਤਰੀ ਨਾਲ ਸਵਾਲ ਕਰਨਾ ਚਾਹੁੰਦੇ ਸਨ
ਪਰ ਪੁਲਿਸ ਵੱਲੋਂ ਉਹਨਾਂ ਨਾਲ ਮਿਲਨ ਨਹੀਂ ਦਿੱਤਾ ਜਾ ਰਿਹਾ ਅਤੇ ਜ਼ਬਰੀ ਕਿਸਾਨਾਂ ਨਾਲ ਧੱਕਾ ਮੁੱਕੀ ਕਰ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਢੰਡੋਰਾ ਪਿੱਟ ਕੇ ਪੰਜਾਬ ਵਿੱਚ ਨਸ਼ੇ ਖਤਮ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਸ਼ਰੇਆਮ ਨਸ਼ਾ ਹਾਲੇ ਵੀ ਵਿੱਕ ਰਿਹਾ। ਉਹਨਾਂ ਦੋਸ਼ ਲਗਾਉਂਦੇ ਕਿਹਾ ਕਿ ਸਰਕਾਰ ਦੇ ਚਹੇਤੇ ਹੀ ਨਸ਼ਾ ਵਿਕਾ ਰਹੇ ਹਨ। Faridkot News