ਲਹਿਰਾਗਾਗਾ ਤੋਂ ਆਪ ਦੇ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

AAP MLA Virendra Goyal

ਲਹਿਰਾਗਾਗਾ ਤੋਂ ਆਪ ਦੇ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਲਹਿਰਾਗਾਗਾ , (ਰਾਜ ਸਿੰਗਲਾ)। ਲਹਿਰਾਗਾਗਾ ਤੋਂ ਚੁਣੇ ਗਏ ਆਪ ਦੇ ਵਿਧਾਇਕ ਐਡਵੋਕੇਟ ਵਰਿੰਦਰ ਕੁਮਾਰ ਗੋਇਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਾਣਕਾਰੀ ਮੁਤਾਬਿਕ ਵਰਿੰਦਰ ਗੋਇਲ ਨੇ ਦੱਸਿਆ ਕਿ ਕਿ ਇਕ ਅਣਪਛਾਤੇ ਵਿਅਕਤੀ ਕੱਲ ਰਾਤ ਫੋਨ ਆਇਆ ਸੀ ਜੋ ਮੈਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਸੀ ਇਸ ਉੱਤੇ ਟਿੱਪਣੀ ਕਰਦਿਆਂ ਬਰਿੰਦਰ ਗੋਇਲ ਨੇ ਆਖਿਆ ਕਿ ਮੈਨੂੰ ਡਰਾਉਂਣ ਲਈ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਮੈਨੂੰ ਲੋਕਾਂ ਦੇ ਪਿਆਰ ਤੇ ਭਰੋਸਾ ਹੈ ਇਹ ਅਜਿਹੀਆਂ ਸਾਜ਼ਿਸ਼ਾਂ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਇਸ ਦੀ ਇਤਲਾਹ ਪੰਜਾਬ ਪੁਲਿਸ ਨੂੰ ਦੇ ਦਿੱਤੀ ਗਈ ਹੈ ਜਿਸ ਦੀ ਜਾਂਚ ਜਾਰੀ ਹੈ ਜਲਦੀ ਹੀ ਅਣਪਛਾਤੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ : ਡੀ.ਐਸ.ਪੀ

ਡੀਐਸਪੀ ਮਨੋਜ ਗੋਰਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਧਾਇਕ ਵੱਲੋਂ ਸੂਚਨਾ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਮੋਬਾਈਲ ਨੰਬਰ ਰਾਹੀਂ ਧਮਕੀ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੂੰ ਅਹਿਮ ਜਾਣਕਾਰੀ ਮਿਲੀ ਹੈ, ਜਲਦ ਹੀ ਦੋਸ਼ੀ ਫੜੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here