ਪੰਜਾਬੀ ਯੂਨੀਵਰਸਿਟੀ ਦੇ ਮਹਿਲਾ ਸਹਾਇਕ ਪ੍ਰੋਫੈਸਰਾਂ (ਗੈਸਟ) ਵਾਈਸ ਚਾਂਸਲਰ ਦੇ ਦਫ਼ਤਰ ਦੀ ਬਿਲਡਿੰਗ ’ਤੇ ਦੂਜੀ ਦਿਨ ਵੀ ਡਟਿਆ ਰਹੀਆਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਨੇਬਰਹੁੱਡ ਕੈੰਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਵਾਈਸ ਚਾਂਸਲਰ ਦੀ ਬਿਲਡਿੰਗ ’ਤੇ ਚੜਿਆ ਹੋਇਆ ਦੂਜਾ ਦਿਨ ਅਤੇ ਪੱਕਾ ਧਰਨਾ ਅੱਜ 24ਵਾਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ । ਅੱਜ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਹਾਰਾ) ਤੋਂ ਬਲਰਾਜ ਸਿੰਘ ਜੋਸੀ, ਪਟਿਆਲਾ ਤੋਂ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ, ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਦੀਪ ਸਿੰਘ ਬਰਨਾਲਾ ਨੇ ਧਰਨੇ ਵਿੱਚ ਪੁੱਜ ਕੇ ਧਰਨੇ ਦੀ ਹਮਾਇਤ ਕੀਤੀ।
ਧਰਨੇ ਦੌਰਾਨ ਕਿਸਾਨ ਯੂਨੀਅਨ ਤੋਂ ਬਲਰਾਜ ਸਿੰਘ ਜੋਸੀ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੇ ਗਗਨਦੀਪ ਸਿੰਘ ਬਰਨਾਲਾ ਹਮਾਇਤ ’ਚ ਪੁੱਜੇ
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆ ਹੋਇਆ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਈਸ ਚਾਂਸਲਰ ਤੇ ਦਬਾਅ ਪਾ ਕੇ ਸਹਾਇਕ ਪ੍ਰੋਫੈਸਰਾਂ ਦੀ ਮੰਗ ਮੰਨਵਾਉਣੀ ਚਾਹੀਦੀ ਹੈ। ਇਹ ਆਪ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਈ ਸੀ, ਪਰ ਇਹ ਸਰਕਾਰ ਸਿੱਖਿਆ ਦਾ ਨਿੱਜੀਕਰਨ ਕਰਕੇ ਤਬਾਹ ਕਰਨ ’ਤੇ ਤੁਲੀ ਹੋਈ ਹੈ।
ਇਹ ਵੀ ਪੜ੍ਹੋ: ਇਹ ਖਿਡਾਰੀ ਬਣਿਆ ਟੀਮ ਇੰਡੀਆ ਦਾ ਗੇਂਦਬਾਜ਼ੀ ਕੋਚ, ਵੇਖੋ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾ) ਦੇ ਆਗੂ ਬਲਰਾਜ ਸਿੰਘ ਜੋਸੀ ਨੇ ਕਿਹਾ ਇਨ੍ਹਾਂ ਪ੍ਰੋਫ਼ੈਸਰਾਂ ਦੇ ਧਰਨੇ ਨੂੰ ਅੱਜ 24 ਵਾਂ ਦਿਨ ਹੋ ਗਿਆ ਹੈ, ਪਰ ਕਾਰਜਕਾਰੀ ਵਾਈਸ ਚਾਂਸਲਰ ਇਨ੍ਹਾਂ ਪ੍ਰੋਫ਼ੈਸਰਾਂ ਦੀ ਮੰਗ ਪੂਰੀ ਨਹੀਂ ਕੀਤੀ। ਇਹ ਸਰਕਾਰ ਦੀ ਨਾਕਾਮੀ ਹੈ। ਜੋਸੀ ਨੇ ਕਿਹਾ ਕਿ ਜੇਕਰ ਜ਼ਿਲਾ ਪ੍ਰਸ਼ਾਸਨ ਜਾਂ ਪੰਜਾਬ ਸਰਕਾਰ ਇਹਨਾ ਪ੍ਰੋਫ਼ੈਸਰਾਂ ਨਾਲ ਕਿਸੇ ਵੀ ਪ੍ਰਕਾਰ ਦਾ ਧੱਕਾ ਕਰਦੀ ਹੈ, ਤਾਂ ਪਟਿਆਲਾ ਦਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲਈ ਬਹੁਤ ਨੁਕਸਾਨਦੇਹ ਹੋਵੋਗਾ।
16 ਅਗਸਤ ਨੂੰ ਤੁਹਾਡੇ ਮਸਲਾ ਦਾ ਹੱਲ ਕਰ ਦਿੱਤਾ ਜਾਵੇਗਾ : ਵਿਧਾਇਕ ਬਲਜਿੰਦਰ ਕੌਰ
ਸ਼ਾਮ ਸਮੇਂ ਤਲਵੰਡੀ ਸਾਬੋ ਦੀ ਵਿਧਾਇਕ ਬਲਜਿੰਦਰ ਕੌਰ ਨੇ ਧਰਨੇ ਵਿੱਚ ਪੁੱਜ ਕੇ ਸਹਾਇਕ ਪ੍ਰੋਫੈਸਰਾਂ ਨੂੰ ਭਰੋਸਾ ਦਿਵਾਇਆ ਕਿ 16 ਅਗਸਤ ਨੂੰ ਤੁਹਾਡੇ ਮਸਲਾ ਦਾ ਹੱਲ ਕਰ ਦਿੱਤਾ ਜਾਵੇਗਾ। ਵੀ. ਸੀ. ਦਫ਼ਤਰ ਉਤੇ ਚੜੇ ਮਹਿਲਾ ਪ੍ਰੋਫ਼ੈਸਰਾਂ ਨੇ ਕਿਹਾ ਜੇਕਰ ਸਾਨੂੰ ਕੁਝ ਹੁੰਦਾ ਹੈ ਤਾਂ ਇਸ ਸਭ ਦਾ ਜਿੰਮੇਵਾਰ ਪੰਜਾਬ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਸਕੱਤਰ ਕੇ. ਕੇ. ਯਾਦਵ ਸਮੇਤ ਆਪ ਸਰਕਾਰ ਹੋਵੇਗੀ। Punjabi University Patiala
ਯੂਨੀਅਨ ਆਗੂਆਂ ਵੱਲੋਂ ਕਿਹਾ ਕਿ ਇਹ ਸਾਰੇ ਪ੍ਰੋਫੈਸਰ ਯੂ. ਜੀ. ਸੀ., ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਸਾਰੀਆ ਸ਼ਰਤਾਂ ਪੂਰੀਆਂ ਕਰਦੇ ਹਨ ਜੋ ਪ੍ਰੋਫੈਸਰ ਲੱਗਣ ਦੇ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਵਿਚ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਆਈ ਸੀ। ਇਸ ਸਰਕਾਰ ਨੇ ਨਵਾਂ ਰੁਜ਼ਗਾਰ ਤਾਂ ਕੀ ਦੇਣਾ ਸੀ, ਸਗੋ ਪਹਿਲਾ ਤੋਂ ਕੱਚੇ ਰੁਜ਼ਗਾਰ ’ਤੇ ਕੰਮ ਕਰਦਿਆਂ ਨੌਜਵਾਨਾਂ ਤੋਂ ਵੀ ਰੁਜ਼ਗਾਰ ਖੋਹਿਆ ਜਾ ਰਿਹਾ ਹੈਂ । ਇਸ ਮੌਕੇ ਗੁਰਪ੍ਰੀਤ ਸਿੰਘ, ਰਵੀਦਿੱਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਦੇਵ ਕਰਨ, ਡਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜਰ ਸਨ।