ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਆਪ ਐਮਐਲਏ ਜੀਵਨ...

    ਆਪ ਐਮਐਲਏ ਜੀਵਨਜੋਤ ਕੌਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

    MLA jiwanjot kaur

    ਆਪ ਐਮਐਲਏ ਜੀਵਨਜੋਤ ਕੌਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

    (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੀ ਈਸਟ ਤੋਂ ਆਮ ਆਦਮੀ ਪਾਰਟੀ ਦੀ ਐਮਐਲਏ ਜੀਵਨਜੋਤ ਕੌਰ (AAP MLA Jeevanjot Kaur) ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਸੋਸ਼ਸ ਮੀਡੀਆ ’ਤੇ ਛੇਹਰਟਾ ਇਲਾਕੇ ਦੇ ਨਾਰਾਇਣਗੜ੍ਹ ਦੀ ਪੈਰਾਡਾਈਜ਼ ਕਲੋਨੀ ’ਚ ਰਹਿਣ ਵਾਲੇ ਸਿਕੰਦਰ ਸਿੰਘ ਨਾਂਅ ਦੇ ਨੌਜਵਾਨ ਨੇ ਦਿੱਤੀ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਮਕਬੂਲਪੂਰਾ ਥਾਣੇ ’ਚ ਆਈਟੀ ਐਕਟ ਤਹਿਤ ਸਿਕੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

    ਐਮਐਲਏ ਜੀਵਨਜੋਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਸਿਕੰਦਰ ਸਿੰਘ ਨਾਂਅ ਦਾ ਵਿਅਕਤੀ ਸੋਸ਼ਲ ਸਾਈਟ ’ਤੇ ਆਈਡੀ ਬਣਾ ਕੇ ਮੇਰੇ ਖਿਲਾਫ਼ ਅਸ਼ਲੀਲੀ ਭਾਸ਼ਾ ਦੀ ਵਰਤੋਂ ਕਰ ਰਿਹਾ ਹੈ। ਇਹ ਵਿਅਕਤੀ ਉਨ੍ਹਾਂ ਪ੍ਰਤੀ ਅਸ਼ਲ਼ੀਲ ਟਿੱਪਣੀਆਂ ਕਰਨ ਤੋਂ ਇਲਾਵਾ ਉਨ੍ਹਾਂ ਨੂੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਮਾਮਲੇ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੂਣਾਪਾਲ ਸਿੰਘ ਨੂੰ ਦਿੱਤੀ ਗਈ। ਇਸ ਤੋਂ ਬਾਅਦ ਸਾਈਬਰ ਸੈਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਿਹਾ ਕਿ ਛੇਤੀ ਹੀ ਦੋਸ਼ੀ ਨੂੰ ਗ੍ਰਿਫ਼਼ਤਾਰ ਕਰ ਲਿਆ ਜਾਵੇਗਾ।

    ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਸੀਟ ਤੋਂ ਜੀਵਨਜੋਤ ਕੌਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਦਿੱਗਜ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਰਾਇਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here