ਆਪ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੁਲਿਸ ਮਾਮਲੇ ਦੀ ਜਾਂਚ ਦੀ ਜੁਟੀ

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਤੋਂ ਵੱਡੀ ਖਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼ੀਤਲ ਅੰਗੁਰਾਲ ਅਨੁਸਾਰ ਉਸ ਨੂੰ ਵਟਸਐਪ ਤੋਂ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਉਸ ਨੂੰ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ‘ਆਪ’ ਵਿਧਾਇਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਿਧਾਇਕ ਨੇ ਕਿਹਾ ਕਿ ਧਮਕੀਆਂ ਦੇਣ ਵਾਲੇ ਕਦੇ ਲਾਸ ਬਿਸ਼ਨੋਈ ਗੈਂਗ ਦੇ ਦੱਸਦੇ ਹਨ, ਕਦੇ ਖਾਲਿਸਤਾਨੀ ਗੈਂਗ ਦੇ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਿਧਾਇਕ ਦੀ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ