ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 18, 2026
More
    Home Breaking News Punjab Govern...

    Punjab Government News: ‘ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

    Punjab Government News
    Punjab Government News: ‘ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

    ਪੰਜਾਬ ’ਚ ਸੜਕ ਹਾਦਸਿਆਂ ਵਿੱਚ ਆਈ 47 ਫੀਸਦੀ ਕਮੀ, ਰੋਡ ਸੇਫ਼ਟੀ ਫੋਰਸ ਦੇ ਗਠਨ ਨਾਲ ਹੋਇਆ ਫਾਇਦਾ | Punjab Government News 

    Punjab Government News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਹੀ ਗਠਨ ਕੀਤੀ ਗਈ ਰੋਡ ਸੇਫ਼ਟੀ ਫੋਰਸ ਦੇ ਨਤੀਜੇ ਕਾਫ਼ੀ ਜਿਆਦਾ ਸ਼ਾਨਦਾਰ ਆ ਰਹੇ ਹਨ ਅਤੇ ਇਸੇ ਖ਼ਾਸ ਫੋਰਸ ਕਰਕੇ ਕੀਮਤੀ ਜਾਨਾਂ ਤੱਕ ਬਚ ਰਹੀਆਂ ਹਨ। ਸੂਬੇ ਵਿੱਚ ਸੜਕ ਹਾਦਸੇ ਵਿੱਚ 47 ਫੀਸਦੀ ਕਮੀ ਦਰਜ਼ ਕੀਤੀ ਗਈ ਹੈ ਤਾਂ ਸੜਕ ਹਾਦਸਿਆਂ ਵਿੱਚ ਹੋਣ ਵਾਲੀ ਮੌਤ ਦੀ ਦਰ ਵੀ ਘੱਟ ਗਈ ਹੈ, ਕਿਉਂਕਿ ਰੋਡ ਸੇਫ਼ਟੀ ਫੋਰਸ ਵੱਲੋਂ ਮੌਕੇ ’ਤੇ ਆਪਣੀ ਸੇਵਾਵਾਂ ਦਿੰਦੇ ਹੋਏ ਵੱਡੇ ਪੱਧਰ ’ਤੇ ਮੱਦਦ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀ ਇਹ ਤਾਰੀਫ਼ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਕੀਤੀ ਹੈ।

    ਇਹ ਵੀ ਪੜ੍ਹੋ: Farmer Protest Updates: ਜਗਜੀਤ ਸਿੰਘ ਡੱਲੇਵਾਲ ਨੇ ਖੂਨ ਨਾਲ ਦਸਤਖਤ ਕਰਕੇ ਪੀਐਮ ਨੂੰ ਭੇਜੀ ਚਿੱਠੀ, ਪਡ਼੍ਹ ਕੇ ਹੋ ਜਾ…

    ਗੁਰਮੀਤ ਸਿੰਘ ਮੀਤ ਹੇਅਰ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ ਨਾਲ ਬਣਾਉਣ ਦੇ ਉਨਾਂ ਦੇ ਕੰਮ ਦੀ ਸ਼ਲਾਘਾ ਵੀ ਕੀਤੀ।

    ਹੇਅਰ ਨੇ ਕਿਹਾ ਕਿ ਹਾਈਵੇਅ ’ਤੇ ਤੇਜ਼ ਰਫ਼ਤਾਰ ਕਾਰਨ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਹਰ ਵਿਅਕਤੀ ਦੀ ਜ਼ਿੰਦਗੀ ਬਹੁਤ ਕੀਮਤੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਕਰੀਬ 2.25 ਲੱਖ ਲੋਕ ਵੱਖ-ਵੱਖ ਸੜਕ ਹਾਦਸਿਆਂ ਵਿੱਚ ਮਾਰੇ ਜਾਂਦੇ ਹਨ। ਪਿਛਲੇ ਦਸ ਸਾਲਾਂ ਵਿੱਚ ਕਰੀਬ 15 ਲੱਖ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਹੁਣ ਵੀ ਇਸ ਕਾਰਨ ਦੇਸ਼ ਵਿੱਚ ਹਰ ਰੋਜ਼ 400 ਦੇ ਕਰੀਬ ਮੌਤਾਂ ਹੋ ਰਹੀਆਂ ਹਨ।

    ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਰੋਡ ਸੇਫ਼ਟੀ ਫੋਰਸ ਬਾਰੇ ਸੰਸਦ ਵਿੱਚ ਦੱਸਿਆ ਅਤੇ ਕਿਹਾ ਕਿ ਇਸ ਫੋਰਸ ਦੇ ਬਣਨ ਤੋਂ ਬਾਅਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 47 ਫ਼ੀਸਦੀ ਕਮੀ ਆਈ ਹੈ। ਉਨਾਂ ਕਿਹਾ ਕਿ ਦੂਜੇ ਰਾਜਾਂ ਨੂੰ ਵੀ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ ਜਾਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਨੀਤੀ ਬਣਾਉਣੀ ਚਾਹੀਦੀ ਹੈ।

    ਰੋਡ ਸੇਫ਼ਟੀ ਫੋਰਸ ਦੇ ਗਠਨ ਲਈ ਪੰਜਾਬ ਸਰਕਾਰ ਦੀ ਵੀ ਕੀਤੀ ਸ਼ਲਾਘਾ

    ਮੀਤ ਹੇਅਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਂਦਰੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਦੀ ਸ਼ਲਾਘਾ ਕੀਤੀ ਅਤੇ ਜਾਨਾਂ ਬਚਾਉਣ ਲਈ ਇਸ ਦਾ ਧੰਨਵਾਦ ਕੀਤਾ। ਗਡਕਰੀ ਨੇ ਕਿਹਾ ਕਿ ਸੜਕੀ ਆਵਾਜਾਈ ਦਾ ਮੁੱਦਾ ਸੰਵਿਧਾਨ ਦੀ ਸਾਂਝੀ ਸੂਚੀ ਵਿੱਚ ਆਉਂਦਾ ਹੈ, ਇਸ ਲਈ ਕੋਈ ਵੀ ਸੂਬਾ ਆਪਣੇ ਹਿਸਾਬ ਨਾਲ ਇਸ ਸਬੰਧੀ ਕਾਨੂੰਨ ਬਣਾ ਸਕਦਾ ਹੈ। ਕਈ ਰਾਜਾਂ ਨੇ ਕੁਝ ਕਦਮ ਚੁੱਕੇ ਵੀ ਹਨ, ਜਿਨਾਂ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਗਡਕਰੀ ਨੇ ਦੇਸ਼ ’ਚ ਉੱਤਰ ਪ੍ਰਦੇਸ਼ ’ਚ ਸੜਕ ਹਾਦਸਿਆਂ ’ਚ ਸਭ ਤੋਂ ਵੱਧ ਮੌਤਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਹਾਲ ਹੀ ’ਚ ਮੈਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਸੀ ਅਤੇ ਉਨਾਂ ਨੂੰ ਇਸ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਸੀ। Punjab Government News

    LEAVE A REPLY

    Please enter your comment!
    Please enter your name here