‘ਆਪ’ ਸਾਂਸਦ ਸੰਜੇ ਸਿੰਘ ਨੇ ਈਡੀ ਨੂੰ ਭੇਜਿਆ ਕਾਨੂੰਨੀ ਨੋਟਿਸ

AAP MP Sanjay Singh

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ (AAP MP Sanjay Singh) ਨੇ ਸ਼ਨਿੱਚਰਵਾਰ ਨੂੰ ਜਨਤਕ ਤੌਰ ’ਤੇ ਆਪਣੀ ਛਵੀ ਨੂੰ ਖਰਾਬ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਏਜੰਸੀ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ‘ਆਪ’ ਵੱਲੋਂ ਜਾਰੀ ਬਿਆਨ ਮੁਤਾਬਕ ਕਾਨੂੰਨੀ ਨੋਟਿਸ ’ਚ ਕਿਹਾ ਗਿਆ ਹੈ ਕਿ ਈਡੀ ਨੇ ਝੂਠੀ ਅਤੇ ਬੇਬੁਨਿਆਦ ਮੁਹਿੰਮ ਚਲਾ ਕੇ ਸਿੰਘ ਦੀ ਜਨਤਕ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਈਡੀ ਅਧਿਕਾਰੀਆਂ ਵੱਲੋਂ ਦਿੱਤੇ ਬਿਆਨ ਝੂਠੇ ਅਤੇ ਅਪਮਾਨਜਨਕ ਹਨ।

ਬਿਆਨ ਦੇ ਅਨੁਸਾਰ, ਈਡੀ ਨੂੰ 48 ਘੰਟਿਆਂ ਦੇ ਅੰਦਰ ਈਡੀ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ ਲਈ ਕਿਹਾ ਗਿਆ ਹੈ, ਅਜਿਹਾ ਨਾ ਕਰਨ ’ਤੇ ਅਧਿਕਾਰੀਆਂ ਵਿਰੁੱਧ ਸਿਵਲ ਅਤੇ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਈਡੀ ਦੇ ਡਾਇਰੈਕਟਰ ਅਤੇ ਐਡੀਸਨਲ ਡਾਇਰੈਕਟਰ ਨੂੰ ਸੰਬੋਧਿਤ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੇ ਜਾਣਬੁੱਝ ਕੇ ਦਿੱਲੀ ਆਬਕਾਰੀ ਨੀਤੀ ਮੁਕੱਦਮੇ ਦੀ ਸ਼ਿਕਾਇਤ ਵਿੱਚ ਸੰਜੇ ਸਿੰਘ ਦੇ ਖਿਲਾਫ਼ ਕੁਝ ਗਲਤ, ਅਪਮਾਨਜਨਕ ਅਤੇ ਇਤਰਾਜਯੋਗ ਬਿਆਨ ਦਿੱਤੇ ਹਨ। (AAP MP Sanjay Singh)

ਇਹ ਵੀ ਪੜ੍ਹੋ: ਓਬੀਸੀ ਵੈੱਲਫੇਅਰ ਫਰੰਟ ਪੰਜਾਬ ਗੋਲਡੀ ਕੰਬੋਜ ਦੇ ਹੱਕ ਵਿੱਚ ਡਟਿਆ

ਇਸ ਮੁੱਦੇ ਬਾਰੇ ਬੋਲਦਿਆਂ ਸਿੰਘ ਨੇ ਕਿਹਾ ਕਿ ਇਹ ਬੇਹੱਦ ਅਫਸੋਸਨਾਕ ਹੈ ਕਿ ਈਡੀ ਵਰਗੀ ਏਜੰਸੀ, ਜਿਸ ਨੂੰ ਨਿਰਪੱਖ ਮੰਨਿਆ ਜਾਂਦਾ ਹੈ, ਨੇ ਉਨ੍ਹਾਂ ‘ਤੇ ਅਜਿਹੇ ਬੇਬੁਨਿਆਦ ਦੋਸ਼ ਲਾਏ ਹਨ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ, “ਮੈਂ ਅਜਿਹੇ ਅਪਮਾਨ ਨੂੰ ਬਰਦਾਸਤ ਨਹੀਂ ਕਰਾਂਗਾ ਅਤੇ ਮੈਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।’’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ