ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 16, 2026
More
    Home Breaking News ਆਪ ਦੇ ਜਿਲ੍ਹਾ ...

    ਆਪ ਦੇ ਜਿਲ੍ਹਾ ਪ੍ਰਧਾਨ ਅਕਾਲੀ ਦਲ ‘ਚ ਸ਼ਾਮਲ

    AAP, President, SAD

    ਸੁਲਤਾਨਪੁਰ ਲੋਧੀ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਰਜਨ ਐਵਾਰਡੀ ਰਿਟਾਇਰਡ ਐੱਸ. ਪੀ. ਸੱਜਣ ਸਿੰਘ ਚੀਮਾ ਅੱਜ ਖਿੰਡਾ ਫਾਰਮ ਡੱਲਾ (ਸੁਲਤਾਨਪੁਰ ਲੋਧੀ ) ਵਿਖੇ ਆਯੋਜਿਤ ਸਮਾਗਮ ਦੌਰਾਨ ‘ਆਪ’ ਨੂੰ ਅਲਵਿਦਾ ਕਹਿ ਕੇ ਆਪਣੇ ਸਮੂਹ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਸੱਜਣ ਸਿੰਘ ਪਿਛਲੀ ਵਿਧਾਨ ਸਭਾ ਚੋਣ ਸਮੇਂ ‘ਆਪ’ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸਨ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸਿਰੋਪਾ ਦੇ ਕੇ ਚੀਮਾ ਨੂੰ ਅਕਾਲੀ ਦਲ ‘ਚ ਸ਼ਾਮਲ ਕਰਨ ਦਾ ਐਲਾਨ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵਰਕਰ ਹੁਣ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ 20 ਹਜਾਰ ਵੋਟਾਂ ਦੇ ਫਰਕ ਨਾਲ ਜਿਤਾਉਣਗੇ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here