ਸਾਡੇ ਨਾਲ ਸ਼ਾਮਲ

Follow us

20.7 C
Chandigarh
Tuesday, February 24, 2026
More
    Home Breaking News CM Punjab: 20...

    CM Punjab: 2027 ਲਈ ‘ਆਪ’ ਵੱਲੋਂ ਸੀਐਮ ਚਿਹਰੇ ਦੀ ਚਰਚਾ ’ਤੇ ਲਾਇਆ ਵਿਰਾਮ, ਕੀ ਹੋਵੇਗਾ ਕੋਈ ਫੇਰਬਦਲ?

    CM Punjab
    CM Punjab: 2027 ਲਈ ‘ਆਪ’ ਵੱਲੋਂ ਸੀਐਮ ਚਿਹਰੇ ਦੀ ਚਰਚਾ ’ਤੇ ਲਾਇਆ ਵਿਰਾਮ, ਕੀ ਹੋਵੇਗਾ ਕੋਈ ਫੇਰਬਦਲ?

    CM Punjab: ਆਮ ਆਦਮੀ ਪਾਰਟੀ ਨੇ ਕੀਤਾ ਐਲਾਨ, ਸੋਸ਼ਲ ਮੀਡੀਆ ’ਤੇ ਸ਼ੁਰੂ ਕੀਤਾ ਪ੍ਰਚਾਰ

    • ਭਗਵੰਤ ਮਾਨ ਨੂੰ ਹਟਾਉਣ ਦੀਆਂ ਸਾਰੀਆਂ ਸਿਆਸੀ ਕਿਆਸ ਅਰਾਈਆਂ ਨੂੰ ਵੀ ਕੀਤਾ ਖ਼ਤਮ

    CM Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਲੀਆਂ ਵਿਧਾਨ ਸਭਾ ਚੋਣਾਂ 2027 ’ਚ ਵੀ ਆਪ ਲਈ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਤੇ ਉੁਨ੍ਹਾਂ ਦੀ ਅਗਵਾਈ ਹੇਠ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਚੋਣਾਂ ਲੜੀਆਂ ਜਾਣਗੀਆਂ। ਇਹ ਆਮ ਆਦਮੀ ਪਾਰਟੀ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਇਹ ਵੀ ਸਾਫ਼ ਹੋ ਗਿਆ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਨਹੀਂ ਜਾ ਰਿਹਾ।

    ਭਗਵੰਤ ਮਾਨ ਦੇ ਹਸਪਤਾਲ ’ਚ ਦਾਖ਼ਲ ਹੋਣ ਤੋਂ ਬਾਅਦ ਅਫ਼ਵਾਹਾਂ ਸਨ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹਟਾਉਣਾ ਚਾਹੁੰਦੀ ਹੈ, ਜਿਸ ਕਾਰਨ ਹੀ ਭਗਵੰਤ ਮਾਨ ਬਿਮਾਰ ਨਾ ਹੋਣ ਦੇ ਬਾਵਜ਼ੂਦ ਹਸਪਤਾਲ ’ਚ ਦਾਖਲ ਹੋਏ ਹਨ। ਜਾਣਕਾਰੀ ਅਨੁਸਾਰ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ 2022 ਵਿਧਾਨ ਸਭਾ ਚੋਣਾਂ ’ਚ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਦੇ ਹੋਏ ਚੋਣ ਲੜੀ ਸੀ ਤੇ ਇਨ੍ਹਾਂ ਚੋਣਾਂ ’ਚ ਭਗਵੰਤ ਮਾਨ ਦਾ ਚਿਹਰਾ ਹੋਣ ਕਰਕੇ ਆਮ ਆਦਮੀ ਪਾਰਟੀ ਨੂੰ ਵੱਡਾ ਫਾਇਦਾ ਹੋਇਆ ਸੀ ਤੇ ਪੰਜਾਬ ਵਿੱਚ ਰਿਕਾਰਡਤੋੜ 92 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਸੀ।

    Read Also : ਰਾਂਚੀ-ਦਿੱਲੀ ਏਅਰ ਐਂਬੂਲੈਂਸ ਹਾਦਸਾਗ੍ਰਸਤ, ਸਾਰੇ ਸਵਾਰਾਂ ਦੀ ਦਰਦਨਾਕ ਮੌਤ

    ਭਗਵੰਤ ਮਾਨ ਲਗਾਤਾਰ ਚਾਰ ਸਾਲਾਂ ਤੋਂ ਬਤੌਰ ਮੁੱਖ ਮੰਤਰੀ ਹੀ ਸਰਕਾਰ ਨੂੰ ਚਲਾ ਰਹੇ ਹਨ ਪਰ ਇਨ੍ਹਾਂ 4 ਸਾਲਾਂ ਦੌਰਾਨ ਜਦੋਂ ਵੀ ਉਹ ਬਿਮਾਰ ਹੋਏ ਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਉਣਾ ਪਿਆ ਤਾਂ ਉਨ੍ਹਾਂ ਨੂੰ ਹਟਾਉਣ ਦੀਆਂ ਅਫ਼ਵਾਹਾਂ ਫੈਲ ਗਈਆਂ। ਇਨ੍ਹਾਂ ਅਫ਼ਵਾਹਾਂ ਤੇ ਕੁਝ ਮੀਡੀਆ ਰਿਪੋਰਟ ਨੂੰ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੀ ਚਾਲ ਹੀ ਦੱਸਦੇ ਹੋਏ ਸਾਰੀ ਅਫ਼ਵਾਹਾਂ ਦਾ ਜੁਆਬ ਵੀ ਦਿੱਤਾ ਗਿਆ ਸੀ।

    CM Punjab

    ਹੁਣ ਬੀਤੇ ਹਫ਼ਤੇ ਹੀ ਫੋਰਟਿਸ ਹਸਪਤਾਲ ਵਿੱਚ ਭਗਵੰਤ ਮਾਨ ਦੇ ਦਾਖਲ ਹੋਣ ਤੋਂ ਬਾਅਦ ਇੱਕ ਵਾਰ ਫਿਰ ਇਸ ਤਰਾਂ ਦੀ ਅਫ਼ਵਾਹ ਫੈਲੀ ਸੀ ਤਾਂ ਹੁਣ ਆਮ ਆਦਮੀ ਪਾਰਟੀ ਵਲੋਂ ਇਨ੍ਹਾਂ ਅਫ਼ਵਾਹਾਂ ਨੂੰ ਪੱਕੇ ’ਤੇ ਖ਼ਤਮ ਕਰਦੇ ਹੋਏ 2027 ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਗਿਆ ਹੈ। ਆਪ ਵੱਲੋਂ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਵੀਡੀਓ ਪਾਈ ਗਈ ਹੈ, ਜਿਸ ਵਿੱਚ ਭਗਵੰਤ ਮਾਨ ਨੂੰ 2027 ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਐਲਾਨਿਆ ਗਿਆ ਹੈ।