ਸਾਡੇ ਨਾਲ ਸ਼ਾਮਲ

Follow us

15.5 C
Chandigarh
Monday, February 23, 2026
More
    Home Breaking News Police Encoun...

    Police Encounter Punjab: ਆਾਮ ਆਦਮੀ ਪਾਰਟੀ ਦੇ ਸਰਪੰਚ ਦੇ ਕਾਤਲ ਪੁਲਿਸ ਮੁਕਾਬਲੇ ’ਚ ਹੋਏ ਜ਼ਖਮੀ

    Police Encounter Punjab
    Firing

    Police Encounter Punjab: (ਰਾਜਨ ਮਾਨ) ਅੰਮ੍ਰਿਤਸਰ। ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮ ਅੱਜ ਪੁਲਿਸ ਮੁਕਾਬਲੇ ਦੌਰਾਨ ਜ਼ਖਮੀ ਹੋ ਗਏ ਹਨ। ਪੁਲਿਸ ਨੇ ਇਹਨਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਸਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ। ਇਸ ਸਬੰਧੀ ਐਸਪੀ ਡਿਟੈਕਟਿਵ ਰਿਪੂ ਤਾਪਨ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਵੇਲੇ ਨੌਸ਼ਹਿਰਾ ਪੰਨੂਆਂ ਨੇੜੇ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਹਨਾਂ ਨੂੰ ਦੋ ਸ਼ੱਕੀ ਵਿਅਕਤੀ ਇੱਕ ਮੋਟਰਸਾਈਕਲ ਤੇ ਘੁੰਮਦੇ ਹੋਏ ਦਿਖਾਈ ਦਿੱਤੇ। ਪੁਲਿਸ ਪਾਰਟੀ ਨੇ ਜਿਵੇਂ ਹੀ ਉਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹਨਾਂ ਪੁਲਿਸ ਉੱਪਰ ਗੋਲੀ ਚਲਾ ਦਿੱਤੀ।

    ਇਹ ਵੀ ਪੜ੍ਹੋ: Illegal Arms Smuggling: ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਦੋ ਵਿਅਕਤੀਆਂ ਪੰਜ ਆਧੁਨਿਕ ਪਿਸਤੌਲਾ…

    ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਹਥਿਆਰ ਸੁੱਟਣ ਦੀ ਅਪੀਲ ਕੀਤੀ ਪਰ ਉਹਨਾਂ ਵੱਲੋਂ ਫਿਰ ਚਲਾਈ ਗੋਲੀ ਦੇ ਜਵਾਬ ਵਿੱਚ ਪੁਲਿਸ ਵੱਲੋਂ ਚਲਾਈ ਗੋਲੀਬਾਜ਼ੀ ’ਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਮੁਲਜ਼ਮਾਂ ਦੀ ਸ਼ਨਾਖਤ ਸਰਨ ਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਾਸੀ ਚੋਲਾ ਸਾਹਿਬ ਦੇ ਤੌਰ ’ਤੇ ਕੀਤੀ ਗਈ ਹੈ ਉਹਨਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ। ਸ਼ਾਨਪ੍ਰੀਤ ਸਿੰਘ ਸਿੱਧੂ ਫਾਰਮ ਵਿਖੇ ਸਰਪੰਚ ਕਤਲ ਮਾਮਲੇ ਦੇ ਚਾਰ ਮੁੱਖ ਮੁਲਜ਼ਮਾਂ ’ਚੋਂ ਇੱਕ ਹੈ। ਪੁਲਿਸ ਅਨੁਸਾਰ, ਸ਼ਾਨਪ੍ਰੀਤ ਸਿੰਘ ਦੀ ਮੌਕੇ ’ਤੇ ਮੌਜ਼ੂਦਗੀ ਤੇ ਗੋਲੀਬਾਰੀ ’ਚ ਉਸਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।