ਸਾਡੇ ਨਾਲ ਸ਼ਾਮਲ

Follow us

15.5 C
Chandigarh
Monday, February 23, 2026
More
    Home ਸੂਬੇ ਪੰਜਾਬ Sunam News: ਸ...

    Sunam News: ਸੁਨਾਮ ਵਿਖੇ ਆਪ ਪਾਰਟੀ ਆਗੂਆਂ ਤੇ ਵਰਕਰਾਂ ਨੇ ਮਨਾਏ ਜਿੱਤ ਦੇ ਜਸ਼ਨ

    AAP Victory Celebration Sunam
    Sunam News: ਸੁਨਾਮ ਵਿਖੇ ਆਪ ਪਾਰਟੀ ਆਗੂਆਂ ਤੇ ਵਰਕਰਾਂ ਨੇ ਮਨਾਏ ਜਿੱਤ ਦੇ ਜਸ਼ਨ

    ਕਿਹਾ, ਲੁਧਿਆਣਾ ਜਿੱਤ ਨੇ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਮੋਹਰ

    • 2027 ਦਾ ਸੈਮੀ ਫਾਈਨਲ ਵੱਡੀ ਜਿੱਤ ਨਾਲ ਹਾਸਲ ਕਰਕੇ ਵਿਰੋਧੀਆਂ ਨੂੰ ਸ਼ੀਸ਼ਾ ਦਿਖਾਇਆ : ਆਗੂ

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। AAP victory celebration Sunam: ਲੁਧਿਆਣਾ ਵਿਖੇ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ਦੀ ਹੋਈ ਜਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵੱਡੇ ਫਰਕ ਨਾਲ ਹਰਾਉਣ ਦੀ ਖੁਸ਼ੀ ਵਿੱਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜਸ਼ਨ ਮਨਾਏ ਗਏ। ਇਸ ਮੌਕੇ ’ਤੇ ਪਾਰਟੀ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਿੱਤ ਹਾਸਲ ਕਰਵਾ ਕੇ ਆਮ ਆਦਮੀ ਪਾਰਟੀ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ। AAP victory celebration Sunam

    ਇਹ ਖਬਰ ਵੀ ਪੜ੍ਹੋ : Indian Railways News: ਟ੍ਰੇਨ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ, ਵੱਡਾ ਐਲਾਨ ਕਰਨ ਦੀ ਤਿਆਰੀ ’ਚ ਰੇਲਵੇ, ਪੜ੍ਹੋ

    ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੀਆਂ ਲੋਕ ਪੱਖੀ ਨੀਤੀਆਂ ਤੇ ਉਨਾਂ ਵੱਲੋਂ ਵੱਡੇ ਪੱਧਰ ’ਤੇ ਕੀਤੇ ਗਏ ਵਿਕਾਸ ਕਾਰਜਾਂ ’ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਾਸੀਆਂ ਨੇ ਦੂਜੀਆਂ ਪਾਰਟੀਆਂ ਦੇ ਕੂੜ ਪ੍ਰਚਾਰ ਨੂੰ ਵੀ ਨਕਾਰਿਆ ਹੈ। ਉਹਨਾਂ ਕਿਹਾ ਕਿ ਜਿਵੇਂ ਵਿਰੋਧੀ ਪਾਰਟੀਆਂ ਇਹ ਦੱਸ ਰਹੀਆਂ ਸਨ ਕਿ ਇਹ 2027 ਦਾ ਸੈਮੀਫਾਈਨਲ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਆਮ ਆਦਮੀ ਪਾਰਟੀ 2027 ਦਾ ਸੈਮੀ ਫਾਈਨਲ ਵੱਡੀ ਜਿੱਤ ਨਾਲ ਹਾਸਲ ਕਰਕੇ ਵਿਰੋਧੀਆਂ ਨੂੰ ਸ਼ੀਸ਼ਾ ਦਿਖਾਇਆ ਹੈ।

    ਕਿ 2027 ’ਚ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਹਿਬ ਸਿੰਘ ਤੇ ਸੰਦੀਪ ਜਿੰਦਲ ਦੋਵੇਂ ਬਲਾਕ ਪ੍ਰਧਾਨ, ਸੰਜੀਵ ਕੁਮਾਰ ਪੀ ਏ, ਸੁਭਾਸ਼ ਤਨੇਜਾ, ਹਰਵਿੰਦਰ ਸਿੰਘ, ਨਰਿੰਦਰ ਸਿੰਘ, ਆਪ ਆਗੂ ਚਮਕੌਰ ਹਾਂਡਾ, ਕਨ੍ਹਈਆ ਲਾਲ, ਗੁਰਤੇਗ ਸਿੰਘ ਕੌਂਸਲਰ, ਗੁਰਚਰਨ ਸਿੰਘ ਸਰਪੰਚ ਚਉਵਾਸ, ਸਿਕੰਦਰ ਸਿੰਘ ਸਰਪੰਚ ਮਾਡਲ ਟਾਊਨ 1, ਮਨਪ੍ਰੀਤ ਮਨੀ, ਸਾਹਿਲ ਗਿੱਲ, ਮਨੀ ਸਰਾਓ, ਅਮਨਦੀਪ ਸਿੰਘ ਲਖਮੀਰਵਾਲਾ, ਸੋਨੂੰ ਵਰਮਾ, ਰਿੰਪੀ ਥਿੰਦ, ਅਸੀਸ਼ ਜੈਨ ਅਤੇ ਗੁਰਪ੍ਰੀਤ ਸਿੰਘ ਤੇ ਵੱਡੀ ਗਿਣਤੀ ’ਚ ਹੋਰ ਹਾਜ਼ਰ ਸਨ।

    AAP Victory Celebration Sunam