ਸਾਡੇ ਨਾਲ ਸ਼ਾਮਲ

Follow us

12.4 C
Chandigarh
Sunday, February 15, 2026
More
    Home Breaking News Malerkotla Ne...

    Malerkotla News: ਹਰਿਆਣਾ ਨੂੰ ਪਾਣੀ ਛੱਡਣ ਦੇ ਫੈਸਲੇ ਵਿਰੁੱਧ ਮਾਲੇਰਕੋਟਲਾ ’ਚ ਗਰਜ਼ੇ ਆਪ ਵਰਕਰ

    Malerkotla News
    ਮਾਲੇਰਕੋਟਲਾ: ਪਾਣੀਆਂ ਦੇ ਫੈਸਲੇ ਖਿਲਾਫ ਕੇਂਦਰ ਦਾ ਪੁਤਲਾ ਫੂਕਦੇ ਆਪ ਵਰਕਰ।

    ਕੇਂਦਰ ਸਰਕਾਰ ਦਾ ਫੈਸਲਾ ਸਖ਼ਤ, ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਵਿਰੁੱਧ : ਵਿਧਾਇਕ ਮਾਲੇਰਕੋਟਲਾ | Malerkotla News

    Malerkotla News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਵੱਲੋਂ ਪੰਜਾਬੀਆਂ ਦੇ ਪਾਣੀ ਦੇ ਹੱਕਾਂ ਉੱਤੇ ਡਾਕਾ ਮਾਰਨ ਦੀ ਸਾਜਿਸ਼ ਦਾ ਪਰਦਾਫਾਸ਼ ਕਰਦੇ ਹੋਏ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ ਅਤੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

    ਵਿਧਾਇਕ ਮਾਲੇਕਰੋਟਲਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀ ਦੀ ਰਾਖੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ ਕਰਾਰ ਦਿੰਦਿਆਂ ਕਿਹਾ ਕਿ ਸਾਨੂੰ ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਉੱਥੇ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਲੜੇਗੀ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਪੰਜਾਬੀ ਦੇ ਪਾਣੀ ਦੇ ਹੱਕਾਂ ਦੀ ਰਾਖੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ ।

    ਕਿਹਾ, ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

    ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ 90 ਫੀਸਦੀ ਖੇਤਰ ਦਾ ਜ਼ਮੀਨੀ ਪਾਣੀ ਡੂੰਘਾ ਹੋਣ ਸਦਕਾ ਡਾਰਕ ਜ਼ੋਨ ਘੋਸ਼ਿਤ ਹੋ ਚੁੱਕਿਆ ਹੈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਬੀਬੀਐਮਬੀ ਰਾਹੀਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ ਸਿੱਧੇ ਤੌਰ ਉੱਤੇ ਪੰਜਾਬੀਆਂ ਨਾਲ ਧੋਖਾ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਜ਼ਮੀਨੀ ਪਾਣੀ ਦੇ ਗੰਭੀਰ ਹਾਲਤਾਂ ਨੂੰ ਦੇਖਦੇ ਹੋਏ ਵੱਡੇ ਪੱਧਰ ਉਤੇ ਖੇਤੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ।

    Malerkotla News
    ਮਾਲੇਰਕੋਟਲਾ: ਪਾਣੀਆਂ ਦੇ ਫੈਸਲੇ ਖਿਲਾਫ ਕੇਂਦਰ ਦਾ ਪੁਤਲਾ ਫੂਕਦੇ ਆਪ ਵਰਕਰ।

    ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ, ਹਰਿਆਣਾ ਤੇ ਰਾਜਸਥਾਨ ਦੀਆਂ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ, ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।
    ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ,ਬਲਾਕ ਪ੍ਰਧਾਨ ਹਲੀਮ ਐਮਡੀ ਮਿਲਕੋਵੈਲ, ਏ.ਕੇ.ਵਾਈ ਮੂਨਿਸ ਰਹਿਮਾਨ ,ਪੀ.ਏ ਗੁਰਮੁਖ ਸਿੰਘ, ਟਰੱਕ ਯੂਨੀਅਨ ਮਰੇਕੋਟਲਾ ਦੇ ਪ੍ਰਧਾਨ ਨਰਿੰਦਰ ਸਿੰਘ ਸੋਹੀ,ਸਰਪੰਚ ਕਮਲਜੀਤ ਸਿੰਘ ਹਥਨ,ਸਰਪੰਚ ਰੇਸ਼ਮਪਾਲ ਸਿੰਘ ਮਹੌਲੀ ਖੁਰਦ, ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ, ਯਾਸੀਨ ਨੇਸਤੀ, ਚਮਕੌਰ ਸਿੰਘ ਧਨੋ,ਇਮਤਿਆਜ ਅਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ । Malerkotla News