(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਚੰਡੀਗੜ੍ਹ ਦੇ ਮੇਅਰ ਚੋਣਾਂ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ ‘ਆਪ’ ਵਰਕਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਝਡ਼ਪ ਹੋ ਗਈ। ਇਸ ਦੌਰਾਨ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਹੈ। Delhi News
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਨਵਾਂ Song ਰਿਲੀਜ਼, ਕਤਲ ਤੋਂ ਬਾਅਦ ਛੇਵਾਂ ਗੀਤ
ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ- ਸਾਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਚੰਡੀਗੜ੍ਹ ਦਾ ਮੇਅਰ ਸਾਡੀ ਪਾਰਟੀ ਦਾ ਹੈ ਜਾਂ ਉਨ੍ਹਾਂ ਦੀ (ਭਾਜਪਾ) ਪਾਰਟੀ ਦਾ। ਪਾਰਟੀਆਂ ਆਉਂਦੀਆਂ ਰਹਿੰਦੀਆਂ ਹਨ, ਪਰ ਦੇਸ਼ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਭਾਜਪਾ ਨੇ ਚੋਣਾਂ ਨਾਲ ਖੇਡਣਾ ਸ਼ੁਰੂ ਕਰ ਦਿੱਤਾ ਹੈ। Delhi News
ਭਾਜਪਾ ਸੱਤਾ ਦੇ ਲਈ ਦੇਸ਼ ਨੂੰ ਵੀ ਵੇਚ ਸਕਦੀ ਹੈ: ਕੇਜਰੀਵਾਲ (Delhi News)
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਮੇਅਰ ਚੋਣਾਂ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਦੋਵੇਂ ਮੁੱਖ ਮੰਤਰੀਆਂ ਸਮੇਤ ‘ਆਪ’ ਵਰਕਰ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰਨ ਲਈ ਨਿਕਲੇ। ਪ੍ਰਦਰਸ਼ਨ ਤੋਂ ਪਹਿਲਾਂ ਕੇਜਰੀਵਾਲ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਜੇਕਰ ਭਾਜਪਾ ਚੰਡੀਗੜ੍ਹ ਦੇ ਮੇਅਰ ਵਰਗੀਆਂ ਛੋਟੀਆਂ ਚੋਣਾਂ ‘ਚ ਇੰਨੀ ਵੱਡੀ ਗੜਬੜ ਕਰ ਸਕਦੀ ਹੈ ਤਾਂ ਲੋਕ ਸਭਾ ਚੋਣਾਂ ‘ਚ ਪਤਾ ਨਹੀਂ ਕੀ ਕਰਨਗੇ। ਇਹ ਸੱਤਾ ਦੇ ਲਈ ਦੇਸ਼ ਨੂੰ ਵੀ ਵੇਚ ਸਕਦੇ ਹਨ।