ਧੂਰੀ ਤੋਂ ਚੋਣ ਲੜਨਗੇ ਆਪ ਦੇ ਸੀਐਮ ਉਮੀਦਵਾਰ ਭਗਵੰਤ ਮਾਨ (Bhagwant Mann Dhuri)
(ਸੱਚ ਕੂਹੰ ਨਿਊਜ਼) ਸੰਗਰੂਰ। ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਾਏਗੀ। ਇਸ ਦਾ ਰਸ਼ਮੀ ਐਲਾਨ ਵੀਰਵਾਰ ਨੂੰ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਯੂਨਿਟ ਦੇ ਮੁਖੀਆ ਤੇ ਸਾਂਸਦ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ।
ਭਗਵੰਤ ਮਾਨ (Bhagwant Mann Dhuri) ਇਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਹਨ। ਧੂਰੀ ਵਿਧਾਨ ਸਭਾ ਸੀਟ ਵੀ ਉਨ੍ਹਾਂ ਦੇ ਸੰਸਦੀ ਹਲਕੇ ਅਧੀਨ ਆਉਂਦੀ ਹੈ। ਦੱਸਣਯੋਗ ਹੈ ਕਿ ਹੁਣ ਤੱਕ ਇੱਥੋਂ ਕਾਂਗਰਸ ਵੱਲੋਂ ਦਲਬੀਰ ਗੋਲਡੀ ਅਤੇ ਅਕਾਲੀ-ਬਸਪਾ ਗਠਜੋੜ ਵੱਲੋਂ ਪ੍ਰਕਾਸ਼ ਚੰਦ ਗਰਗ ਉਮੀਦਵਾਰ ਹਨ। ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗਠਜੋੜ ਨੇ ਅਜੇ ਇੱਥੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
Punjab polls | AAP CM candidate Bhagwant Mann to contest from Dhuri, Sangrur district, Punjab: Sources
(file photo) pic.twitter.com/OVZrZALVif
— ANI (@ANI) January 20, 2022
ਲੋਕਾਂ ਦੀ ਸਲਾਹ ਨਾਲ ਬਣੇ ਆਪ ਦੇ ਸੀਐਮ ਚਿਹਰਾ
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ (Bhagwant Mann Dhuri) ਨੂੰ ਪੰਜਾਬ ਚੋਣਾਂ ’ਚ ਸੀਐਮ ਦਾ ਚਿਹਰਾ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਇਸ ਦੇ ਲਈ ਇੱਕ ਮੋਬਾਇਲ ਨੰਬਰ ਜਾਰੀ ਕਰਕੇ ਲੋਕਾਂ ਦੀ ਸਲਾਹ ਲਈ ਸੀ, ਜਿਸ ਤੋਂ ਬਾਅਦ ਜਿਆਦਾਤਰ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਹਿਮਾਇਤ ਕੀਤੀ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਆਪ ਦਾ ਸੀਐਮ ਐਲਾਨ ਕੀਤਾ ਗਿਆ।
ਭਗਵੰਤ ਮਾਨ ਦੋ ਵਾਰੀ ਹਾਰ ਚੁੱਕੀ ਹਨ ਵਿਧਾਨ ਸਭਾ ਚੋਣਾਂ
ਜਿਕਰਯੋਗ ਹੈ ਕਿ ਭਗਵੰਤ ਮਾਨ ਤੀਜੀ ਵਾਰ ਪੰਜਾਬ ਵਿਧਾਨ ਸਭਾ ਚੋਣ ਲੜਨਗੇ। ਭਗਵੰਤ ਮਾਨ ਨੇ 2011 ਵਿੱਚ ਰਾਜਨੀਤੀ ’ਚ ਕਦਮ ਧਰਿਆ ਸੀ। ਉਹ ਮਨਪ੍ਰੀਤ ਬਾਦਲ ਦੀ ਪੰਜਾਬ ਪੀਪਲਜ਼ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ 2012 ਵਿੱਚ ਲਹਿਰਾਗਾਗਾ ਤੋਂ ਚੋਣ ਲੜੀ ਸੀ ਪਰ ਹਾਰ ਗਏ ਸਨ। ਇਸ ਤੋਂ ਬਾਅਦ ਉਹ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਿਸ ਤੋਂ ਬਾਅਦ ਉਹ ਲੋਕ ਸਭਾ ਚੋਣਾਂ ਜਿੱਤਣ ‘ਚ ਕਾਮਯਾਬ ਰਹੇ। ਇਸ ਤੋਂ ਬਾਅਦ ਉਹ 2019 ‘ਚ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਚੁਣੇ ਗਏ। ਇਸ ਤੋਂ ਬਾਅਦ ਉਹ 2017 ‘ਚ ਜਲਾਲਾਬਾਦ ਤੋਂ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਖਿਲਾਫ ਚੋਣ ਲੜੇ ਇੱਥੋਂ ਵੀ ਉਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ