ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਦੀ ਪਹਿਲੀ ਸੂਚੀ ਜਾਰੀ

Aam Aadmi Party

10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਆਪ ਨੇ ਆਪਣੇ 10 ਵਿਧਾਇਕਾਂ ਨੂੰ ਫਿਰ ਟਿਕਟ ਦੇਣ ਦਾ ਐਲਾਨ ਕੀਤਾ ਪਹਿਲੀ ਸੂਚੀ ’ਚ ਕੋਈ ਵੀ ਨਵਾਂ ਚਿਹਰਾ ਸ਼ਾਮਲ ਨਹੀਂ ਕੀਤਾ ਪਿਛਲੀ ਵਾਰ ਪਾਰਟੀ ਦੀ ਟਿਕਟ ’ਤੇ ਕੁੱਲ 20 ਵਿਧਾਇਕ ਜਿੱਤੇ ਸਨ, ਇਨ੍ਹਾਂ ’ਚੋਂ 10 ਵਿਧਾਇਕ ਪਾਰਟੀ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ।

 

ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਰੋੜੀ, ਜਗਰਾਓ ਤੋਂ ਸਰਵਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਤੀ ਸਾਬੋ ਤੋਂ ਬਲਜਿੰਦਰ ਕੌਰ, ਬੁਢਲਾਡਾ ਤੋਂ ਪਿ੍ਰੰਸੀਪਲ ਬੁੱਧਰਾਮ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ‘ਮੀਤ’ ਹੇਅਰ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਐਲਾਨਿਆ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਰੁਪਿੰਦਰ ਕੌਰ ਰੂਬੀ ਹੁਣੇ ਕਾਂਗਰਸ ’ਚ ਸ਼ਾਮਲ ਹੋਏ ਹਨ ਤੇ ਉਨ੍ਹਾਂ ਤੋਂ ਕਈ ਆਪ ਆਗੂਆਂ ਨੇ ਆਪ ਹਾਈਕਮਾਨ ’ਤੇ ਸਵਾਲ ਚੁੱਕੇ ਹਨ ਇਸ ਤੋਂ ਬਾਅਦ ਬਾਅਦ ਆਪ ਆਦਮੀ ਪਾਰਟੀ ਨੇ ਜਲਦਬਾਜ਼ੀ ’ਚ ਇਨ੍ਹਾਂ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਇਹ ਦੱਸਣਯੋਗ ਹੈ ਕਿ ਹਾਲੇ ਤੱਕ ਪੰਜਾਬ ’ਚ ਆਪ ਨੇ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਹੈ ਉਮੀਦ ਹੈ ਪਾਰਟੀ ਛੇਤੀ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਪਾਰਟੀ ਆਪਣੀਆਂ ਚੋਣ ਸਰਗਰਮ ਤੇਜ਼ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ