‘ਆਪ’ ਦੀ ਦਿੱਲੀ ਵਿਚ ਦਰਜ ਹੋਈ ਇਤਿਹਾਸਕ ਜਿੱਤ, ਇੱਕ ਨਵੀਂ ਸਵੇਰ ਦੀ ਹੋਈ ਸ਼ੁਰੂਆਤ: Harpal Singh Cheema
ਚੰਡੀਗੜ, (ਅਸ਼ਵਨੀ ਚਾਵਲਾ) ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਤੀਜੀ ਵਾਰ ਹੋਈ ਬੇਮਿਸਾਲ ਜਿੱਤ ਦੀ ਖ਼ੁਸ਼ੀ ਵਿਚ ਚੰਡੀਗੜ ਦੇ ਪਾਰਟੀ ਹੈੱਡਕੁਆਟਰ ਵਿਖੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ‘ਲੱਡੂ’ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ‘ਆਪ’ ਨੇ ਦਿੱਲੀ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ਅਤੇ ਭਾਰਤ ਵਿਚ ਨਵੇਂ ਯੁੱਗ ਦੀ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ। ਚੀਮਾ ਨੇ ਕਿਹਾ ਕਿ ਦੇਸ ਦੇ ਲੋਕਾਂ ਨੇ ਭਾਜਪਾ ਵੱਲੋਂ ਨਫ਼ਰਤ ਦੀ ਰਾਜਨੀਤੀ ਨੂੰ ਬੁਰੀ ਤਰਾਂ ਨਕਾਰ ਦਿੱਤਾ ਹੈ ਅਤੇ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਦਾ ਵਿਕਾਸ ਮਾਡਲ ਅਤੇ ਕੰਮ ਦੀ ਰਾਜਨੀਤੀ ਨੂੰ ਵੋਟ ਪਾ ਕੇ ਜਿੱਤ ਦਵਾਈ ਹੈ।
ਇਸ ਦੌਰਾਨ ਪੁਲਿਟੀਕਲ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ‘ਆਪ’ ਦੀ ਦਿੱਲੀ ਵਿਚ ਹੋਈ ਇਤਿਹਾਸਕ ਜਿੱਤ ਨੇ ਦੇਸ਼ ਵਿਚ ਫੁੱਟ ਪਾਊ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।