ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 21, 2026
More

    Punjab News: ਅਭਿਰੂਪ ਮਾਨ ਦੀ ਪੁਸਤਕ ਹੋਈ ਰਿਲੀਜ਼

    Punjab News
    Punjab News: ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ

    ਨੌਜਵਾਨ ਪੀੜ੍ਹੀ ਲੋਕ ਪੱਖੀ | Punjab News

    • ਸਾਹਿਤ ਸਿਰਜਣ ’ਚ ਅੱਗੇ ਆਵੇ-ਧਾਲੀਵਾਲ
    • ਸਾਹਿਤ ਰਚਨ ’ਚ ਔਰਤ ਲੇਖਕਾਂ ਦੀ ਅਹਿਮ ਭੂਮਿਕਾ : ਅਮਨ ਧਾਲੀਵਾਲ

    ਅੰਮ੍ਰਿਤਸਰ (ਰਾਜ਼ਨ ਮਾਨ)। Punjab News: ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ ਪੀੜੀ ਨੂੰ ਜ਼ਿਆਦਾ ਤੋਂ ਜ਼ਿਆਦਾ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਤੇ ਲੋਕ ਪੱਖੀ ਸਾਹਿਤ ਸਿਰਜਣ ’ਚ ਅੱਗੇ ਆਵੇ। ਉਨ੍ਹਾਂ ਕਿਹਾ ਕਿ ਸਾਹਿਤ ਇੱਕ ਚੰਗੇ ਸਮਾਜ ਦੀ ਸਿਰਜਣਾ ’ਚ ਅਹਿਮ ਰੋਲ ਅਦਾ ਕਰਦਾ ਹੈ ਤੇ ਅੱਜ ਲੋੜ ਹੈ ਕਿ ਨੌਜਵਾਨ ਪੀੜ੍ਹੀ ਸਾਹਿਤ ਦੀ ਰਚਨਾ ਕਰਨ ’ਚ ਅੱਗੇ ਆਵੇ। Punjab News

    ਉਨ੍ਹਾਂ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੈ ਜਿਸ ਰਾਹੀਂ ਲੇਖਕ ਸਮਾਜ ’ਚ ਵਾਪਰਦੀਆਂ ਚੰਗੀਆਂ ਮਾੜੀਆਂ ਘਟਨਾਵਾਂ ਨੂੰ ਕਲਮਬੰਦ ਕਰਕੇ ਪਾਠਕਾਂ ਨੂੰ ਪਰੋਸਦਾ ਹੈ ਤੇ ਚੰਗੀ ਦਿਸ਼ਾ ਵੱਲ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਿਤ ਕਿਸੇ ਵੀ ਭਾਸ਼ਾ ਦੀ ਰੀੜ ਦੀ ਹੱਡੀ ਹੁੰਦਾ ਹੈ ਤੇ ਇਸ ਨੂੰ ਮਜਬੂਤ ਰੱਖਣਾ ਸਾਡਾ ਸਾਰਿਆਂ ਦਾ ਫਰਜ ਹੈ। ਉਹਨਾਂ ਕਿਹਾ ਕਿ ਸਾਹਿਤ ਦਾ ਵਿਸ਼ਾ ਮਾਨਵੀਂ ਸਮਾਜ ਦੇ ਆਪਸੀ ਰਿਸ਼ਤਿਆਂ ਤੇ ਆਧਾਰਿਤ ਹੁੰਦਾ ਹੈ। ਸਮਾਜ ਵਿੱਚ ਜਿਹੋ ਜਹੇ ਮਾਨਵੀਂ ਸਬੰਧ ਮੌਜੂਦ ਹੁੰਦੇ ਹਨ, ਸਾਹਿਤਕਾਰ ਉਸ ਨੂੰ ਆਧਾਰ ਬਣਾਕੇ ਸਾਹਿਤਕ ਸਿਰਜਣਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹਿਤਕਾਰਾਂ ਤੇ ਕਲਾਕਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਤੇ ਉਨ੍ਹਾਂ ਦੀ ਹਰ ਦੁੱਖ-ਸੁੱਖ ਦੀ ਘੜੀ ’ਚ ਸਰੀਕ ਹੁੰਦੀ ਹੈ। Punjab News

    Read This : Punjab News : ਬੱਸਾਂ ’ਚ ਸਫਰ ਕਰਨਾ ਪਵੇਗਾ ਮਹਿੰਗਾ, ਕਿਰਾਏ ’ਚ ਵਾਧਾ, ਅੱਜ ਤੋਂ ਲਾਗੂ

    ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ, ਉਨ੍ਹਾਂ ਕਿਹਾ ਕਿ ਜਿੱਥੇ ਅੱਜ ਕੁਝ ਨੌਜਵਾਨ ਨਸ਼ਿਆਂ ਤੇ ਹੋਰ ਕੁਰੀਤੀਆਂ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ, ਮੋਬਾਇਲ ਫੋਨਾਂ ਤੇ ਹੋਰ ਸਮਾਜਿਕ ਕੁਰੀਤੀਆਂ ’ਚ ਲਿਪਟੀ ਹੋਈ ਹੈ ਉਥੇ ਇਹ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਕੁਝ ਨੌਜਵਾਨ ਬੱਚੇ-ਬੱਚੀਆਂ ਰਚਨਾਤਮਕ ਲਿਖਤਾਂ ਵੱਲ ਰੁਝਾਨ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਹਿਤ ਇੱਕ ਅਮੀਰ ਵਿਰਸਾ ਹੈ ਤੇ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਕੰਮਾਂ ਤੇ ਆਪਣੇ ਸੱਭਿਆਚਾਰ ਬਾਰੇ ਦੱਸਣ ਲਈ ਸਾਹਿਤ ਦਾ ਹੋਣਾ ਬਹੁਤ ਜ਼ਰੂਰੀ ਹੈ। Punjab News

    ਉਨ੍ਹਾਂ ਅਭਿਰੂਪ ਕੌਰ ਮਾਨ ਨੂੰ ਵਧਾਈ ਦੇਂਦਿਆਂ ਕਿਹਾ ਕਿ ਸਾਡੀਆਂ ਬੱਚੀਆਂ ਵੱਲੋਂ ਹਰ ਖੇਤਰ ’ਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਤੇ ਇਹ ਸਾਡੇ ਸਾਰਿਆਂ ਲਈ ਬੜੀ ਫਖਰ ਵਾਲੀ ਗੱਲ ਹੈ। ਪੰਜਾਬੀਆਂ ਦੇ ਕਿਤਾਬਾਂ ਨਾਲੋਂ ਟੁੱਟਣ ’ਤੇ ਗਹਿਰੀ ਚਿੰਤਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਮਿਲਕੇ ਬੱਚਿਆਂ ਨੂੰ ਕਿਤਾਬਾਂ ਤੇ ਅਖਬਾਰਾਂ ਨਾਲ ਜੋੜਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ’ਤੇ ਬੋਲਦਿਆਂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਉਹ ਭਾਵੇਂ ਲੰਮੇ ਸਮੇਂ ਤੋਂ ਅਮਰੀਕਾ ਦੇ ਵਾਸੀ ਹਨ ਪਰ ਇਸ ਦੇ ਬਾਵਜੂਦ ਸਾਨੂੰ ਤੇ ਸਾਡੇ ਬੱਚਿਆਂ ਨੂੰ ਸਾਹਿਤ ਨੇ ਪੰਜਾਬ ਨਾਲ ਜੋੜਕੇ ਰੱਖਿਆ ਹੈ। ਉਨ੍ਹਾਂ ਕਿਹਾ ਇਸ ਵਕਤ ਲੜਕੀਆਂ ਦਾ ਸਾਹਿਤ ਪ੍ਰਤੀ ਮੋਹ ਵਧ ਰਿਹਾ ਹੈ ਜੋ ਕੇ ਇਕ ਚੰਗਾ ਸੰਕੇਤ ਹੈ। Punjab News

    ਉਨ੍ਹਾਂ ਕਿਹਾ ਕਿ ਸਾਹਿਤ ਰਚਨ ’ਚ ਔਰਤ ਲੇਖਕਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ’ਤੇ ਬੋਲਦਿਆਂ ਐਸ ਐਸ ਮਿਸਟਰਸ ਜਸਪਾਲ ਕੌਰ ਗੁਰਾਇਆ ਨੇ ਕਿਹਾ ਕਿ ਸਾਨੂੰ ਅੱਜ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡੀ ਬੱਚੀ ਨੇ ਸਾਹਿਤ ਖੇਤਰ ਵਿੱਚ ਪਹਿਲੀ ਪੁਲਾਂਗ ਪੁੱਟੀ ਹੈ। ਇਸ ਮੌਕੇ ਤੇ ਆਪਣੀ ਕਿਤਾਬ ਬਾਰੇ ਜਾਣਕਾਰੀ ਦੇਂਦਿਆਂ ਅਭਿਰੂਪ ਕੌਰ ਮਾਨ ਨੇ ਕਿਹਾ ਕਿ ਇਸ ਕਿਤਾਬ ’ਚ ਵੱਖ-ਵੱਖ ਜੁਰਮ, ਜਸੂਸੀ, ਰੋਮਾਂਚਿਕ, ਹਾਸਰਸ ਤੇ ਵਿਗਿਆਨਿਕ ਵਿਸ਼ਿਆਂ ਨੂੰ ਛੂਹਿਆ ਗਿਆ ਹੈ। ਮੇਰੀ ਇਹ ਕਿਤਾਬ ਹਰ ਵਰਗ ਦੇ ਪਾਠਕ ਦੀਆਂ ਰੁਚੀਆਂ ਤੇ ਭਾਵਨਾਵਾਂ ਨੂੰ ਸਮਰਪਿਤ ਹੈ। ਇਸ ਮੌਕੇ ’ਤੇ ਡਾਕਟਰ ਪਰਮਪ੍ਰੀਤ ਕੌਰ ਮਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਹਰਦੀਪ ਸਿੰਘ, ਅਮਨਦੀਪ ਕੌਰ ਤੇ ਪਰਨੀਤ ਕੌਰ ਵੀ ਹਾਜ਼ਰ ਸਨ। Punjab News

    LEAVE A REPLY

    Please enter your comment!
    Please enter your name here