Abohar News: ਸਹੀ ਨੁਕਸਾਨ ਦਾ ਪਤਾ ਅੱਗ ਬੁਝਣ ’ਤੇ ਹੀ ਲੱਗੇਗਾ : ਫਾਇਰ ਅਫਸਰ
Abohar News: ਅਬੋਹਰ (ਮੇਵਾ ਸਿੰਘ)। ਅਬੋਹਰ ਦੇ ਗਊਸ਼ਾਲਾ ਰੋਡ ’ਤੇ ਇੱਕ ਟਾਇਰਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਦੁਕਾਨ ’ਚੋਂ ਧੂੰਆਂ ਉੱਠਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਬੀਤੀ ਦੁਪਹਿਰ 11 ਕੁ ਵਜੇ ਗਊਸ਼ਾਲਾ ਰੋਡ ਵਰਮਾ ਟਾਇਰਾਂ ਦੀ ਦੁਕਾਨ ’ਚੋਂ ਅਚਾਨਕ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਮਾਲਕ ਸ਼ਾਮ ਲਾਲ ਨੂੰ ਸੂਚਨਾ ਦਿੱਤੀ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੂੰ ਸੂਚਨਾ ਦਿੱਤੀ, ਜਿਸ ’ਤੇ ਤੁਰੰਤ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ’ਤੇ ਤਾਂ ਪਹੁੰਚ ਗਏ, ਪਰ ਇਹ ਟਾਇਰਾਂ ਦੀ ਦੁਕਾਨ ਹੋਣ ਕਾਰਨ ਬਹੁਤ ਜ਼ਿਆਦਾ ਧੂੰਆਂ ਇਕੱਠਾ ਹੋ ਗਿਆ, ਤੇ ਦੁਕਾਨ ਦਾ ਆਕਾਰ ਜ਼ਿਆਦਾ ਹੋਣ ਕਾਰਨ ਇੱਕ ਹੋਰ ਗੱਡੀ ਨੂੰ ਵੀ ਬੁਲਾ ਕੇ ਦੁਕਾਨ ਨੂੰ ਢਾਹ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।
Abohar News
ਦੁਕਾਨ ਦੇ ਅੰਦਰ ਏਅਰ ਟੈਂਕ ਵੀ ਰੱਖਿਆ ਹੋਇਆ ਸੀ, ਜਿਸ ਨੂੰ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਸੁਰੱਖਿਅਤ ਬਾਹਰ ਕੱਢ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਪੂਰੀ ਤਰ੍ਹਾਂ ਬੁਝ ਨਹੀਂ ਸਕੀ ਸੀ, ਜਦੋਂਕਿ ਮਜ਼ਦੂਰਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਦੁਕਾਨ ਮਾਲਕਾਂ ਦਾ ਕਾਫੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਧੂੰਏਂ ਨੂੰ ਦੇਖਦਿਆਂ ਹੀ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਜੋ ਕਾਫੀ ਦੇਰ ਤੱਕ ਬਣੀ ਰਹੀ।
Read Also : Punjab Kisan News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮਹਾਂਪੰਚਾਇਤ ਲਈ ਦਿੱਤਾ ਵੱਡਾ ਬਿਆਨ, ਹੁਣੇ ਪੜ੍ਹੋ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਕੁਝ ਸਮਾਂ ਪਹਿਲਾਂ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਘਰ ਚਲੇ ਗਏ ਸਨ। ਦੂਜੇ ਪਾਸੇ ਫਾਇਰ ਵਿਭਾਗ ਦੇ ਅਧਿਕਾਰੀ ਵਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਨਾਲ ਕਿੰਨਾ ਕੁ ਨੁਕਸਾਨ ਹੋਇਆ ਹੈ, ਇਸ ਦਾ ਪਤਾ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੋਂ ਬਾਅਦ ਹੀ ਲੱਗੇਗਾ। ਦੂਜੇ ਪਾਸੇ ਆਸ-ਪਾਸ ਦੇ ਦੁਕਾਨਦਾਰਾਂ ਨੇ ਡਰ ਮਹਿਸੂਸ ਕਰਕੇ ਆਪਣਾ ਸਾਮਾਨ ਸੁਰੱਖਿਅਤ ਕਰਨਾ ਸ਼ੁਰੂ ਕਰ ਦਿੱਤਾ।