ਸਾਡੇ ਨਾਲ ਸ਼ਾਮਲ

Follow us

12.9 C
Chandigarh
Sunday, February 15, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਕਰੀਬ 25 ਹਜ਼ਾਰ ਨਵੇਂ ਮਾਮਲੇ

    Corona

    ਰਿਕਾਰਡ 613 ਮੌਤਾਂ

    • ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,850 ਨਵੇਂ ਮਾਮਲੇ ਆਏ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ 24,850 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਭਾਰਤ ਕੋਰੋਨਾ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਤੀਜੇ ਸਥਾਨ ‘ਤੇ ਮੌਜ਼ੂਦ ਰੂਸ ਦੇ ਬੇਹੱਦ ਕਰੀਬ ਪਹੁੰਚ ਗਿਆ ਹੈ। ਇਸ ਦੌਰਾਨ ਰਿਕਾਰਡ 613 ਵਿਅਕਤੀਆਂ ਦੀ ਮੌਤ ਹੋਈ ਹੈ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,850 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 6,73,165 ਹੋ ਗਈ ਹੈ, ਰੂਸ ‘ਚ ਹੁਣ ਤੱਕ 6,73,564 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਨਾਲ 613 ਵਿਅਕਤੀਆਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 19,268 ਹੋ ਗਈ ਹੈ। ਇਸ ਦੌਰਾਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਵੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 14,856 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,09,083 ਵਿਅਕਤੀ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 2,44,814 ਸਰਗਰਮ ਮਾਮਲੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here