55,079 ਨਵੇਂ ਕੋਰੋਨਾ (Covid-19) ਮਰੀਜ਼ ਮਿਲੇ, 876 ਮੌਤਾਂ
3734 ਸਰਗਰਮ ਮਾਮਲੇ ਘਟੇ
ਨਵੀਂ ਦਿੱਲੀ। ਦੇਸ਼ ‘ਚ (Covid-19) ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦਰਮਿਆਨ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤੇ ਪਿਛਲੇ 24 ਘੰਟਿਆਂ ਦੌਰਾਨ ਪਹਿਲੀ ਵਾਰ ਲਗਭਗ 58 ਹਜ਼ਾਰ ਮਰੀਜ਼ ਠੀਕ ਹੋਏ ਹਨ, ਜਿਸ ਨਾਲ ਸਰਗਰਮ ਮਾਮਲਿਆਂ ‘ਚ 3734 ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਰਿਕਾਰਡ 57,937 ਵਿਅਕਤੀ ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 19,77,779 ਹੋ ਗਈ ਹੈ। ਇਸ ਕਾਰਨ ਮਰੀਜ਼ਾਂ ਦੀ ਗਿਣਤੀ ‘ਚ ਵੀ ਵੱਡੀ ਕਮੀ ਦਰਜ ਕੀਤੀ ਗਈ ਹੈ ਤੇ ਇਹ 6.73 ਰਹਿ ਗਈ ਹੈ।
ਦੇਸ਼ ਦੇ 16 ਸੂਬਿਆਂ ‘ਚ ਇਸ ਦੌਰਾਨ ਸਰਗਰਮ ਮਾਮਲਿਆਂ ‘ਚ ਕਮੀ ਆਈ ਹੈ, ਜਿਸ ‘ਚ ਮਹਾਂਰਾਸ਼ਟਰ ‘ਚ ਸਭ ਤੋਂ ਵੱਧ 3126, ਬਿਹਾਰ ‘ਚ 1672 ਤੇ ਆਂਧਰਾ ਪ੍ਰਦੇਸ਼ ‘ਚ 1168 ਮਰੀਜ਼ ਘੱਟ ਹੋਏ ਹਨ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ 55,079 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਮਿਲਾ ਕੇ 27,02,743 ਹੋ ਗਏ ਹਨ। ਇਸ ਦੌਰਾਨ (Covid-19) 876 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 51,797 ਹੋ ਗਈ ਹੈ। ਦੇਸ਼ ‘ਚ ਹੁਣ ਸਰਗਰਮ ਮਾਮਲੇ 24.91 ਫੀਸਦੀ, ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 73.18 ਫੀਸਦੀ ਤੇ ਮ੍ਰਿਤਕਾਂ ਦੀ ਦਰ 1.92 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.