ਡਰੱਗ ਰਾਕੇਟ ਬਾਰੇ ਵਿਚ ਐਸਟੀਐਫ ਨੇ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪੇ

Regards, Drug, Racket, STF, Handed, Sealed, Envelope, HighCourt

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਵਿਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ  ਮਜੀਠਿਆ ਦੇ ਬਾਰੇ ਵਿਚ ਐਸਟੀਐਫ ਨੇ ਜੋ ਟਿੱਪਣੀ ਕੀਤੀ ਸੀ ਉਸ ਤੇ ਪੰਜਾਬ  ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪੰਜਾਬ ਦੇ ਗ੍ਰਹਿ ਜਨਰਲ ਐਨਐਸ ਕਲਸੀ ਅਤੇ ਡੀਜੀਪੀ ਸੁਰੇਸ਼ ਅਰੋੜਾ ਦੇ ਓਪਨਿਅਨ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪ ਦਿੱਤੇ ਹਨ। ਇਸ ਸੀਲਬੰਦ ਰਿਪੋਰਟ ਦੇ ਜ਼ਰੀਏ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਹਿਣਾ ਹੈ ਤੇ ਕੀ ਕੀਤਾ ਜਾ ਸਕਦਾ ਹੈ।

ਜਿ਼ਕਰਯੋਗ ਹੈ ਕਿ ਈਡੀ ਨੇ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਡਰੱਗ ਰਾਕੈਟ ਦੇ ਮਾਮਲੇ ਵਿਚ ਬਿਕਰਮਜੀਤ ਸਿੰਘ ਮਜੀਠਿਆ ਤੋਂ ਅੱਗੇ ਪੁੱਛ-ਗਿੱਛ ਕਰਨ ਦੀ ਕੋਈ ਲੋੜ ਨਹੀਂ ਹੈ। ਐਸਟੀਐਫ ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਹਨ ਜਿਸ ਤਹਿਤ ਇਸ ਮਾਮਲੇ ਦੀ ਅੱਗੇ ਜਾਂਚ ਦੀ ਜ਼ਰੂਰਤ ਹੈ। ਇਸ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।