ਹਾਦਸੇ ਦਾ ਸ਼ਿਕਾਰ ਹੋਏ ਦੋ ਨੌਜਵਾਨਾਂ ਦੀ ਮੌਤ

Road Accident, Bus, Truck

ਵਿਆਹ ਤੋਂ ਆ ਰਹੇ ਸਨ ਵਾਪਸ

ਬਟਾਲਾ। ਬੀਤੀ ਰਾਤ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਐੱਸ. ਐੱਸ. ਓ. ਕਾਦੀਆਂ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਉਰਫ ਸਾਗਰ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਬਸਰਾਵਾਂ ਅਤੇ ਵਰਿਆਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤਰਖਾਨਾਂਵਾਲੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਿਆਹ ਤੋਂ ਵਾਪਸ ਆ ਰਹੇ ਸਨ। ਇਸੇ ਦੌਰਾਨ ਪਿੰਡ ਭਾਗੀਨੰਗਲ ਦੇ ਨਜ਼ਦੀਕ ਅਣਪਛਾਤੇ ਵਾਹਨ ਨੇ ਉਕਤ ਦੋਵਾਂ ਨੂੰ ਟੱਕਰ ਮਾਰ ਦਿੱਤੀ, Death

ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਸਾਗਰ ਦੀ ਮੌਤ ਹੋ ਗਈ ਜਦਕਿ ਵਰਿਆਮ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਣ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਉਥੇ ਉਸਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਇਸ ਸੰਬੰਧ ਵਿਚ ਥਾਣਾ ਕਾਦੀਆਂ ਵਿਚ ਬਣਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ। Death

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here