ਪੇਰੇਂਟਸ ਮੀਟਿੰਗ ਕਰਨ ਜਾਂਦੇ ਹੋਏ ਹਾਦਸੇ ਦਾ ਸ਼ਿਕਾਰ

Road Accident

Accident | ਦੋਵਾਂ ਦੀ ਹੋਈ ਮੌਕੇ ‘ਤੇ ਹੀ ਮੌਤ

ਮੁੱਲਾ ਦਾਖਾ। ਥਾਣਾ ਦਾਖਾ ਅਧੀਨ ਪੈਂਦੇ ਪਿੰਡ ਦੇਤਵਾਲ ਦੇ ਜੋੜੇ ਦੀ ਕੈਂਟਰਲ ਹੇਠ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਦੇਤਵਾਲ ਆਪਣੀ ਪਤਨੀ ਰਮਨਦੀਪ ਕੌਰ ਨਾਲ ਆਪਣੇ ਮੋਟਰ ਸਾਈਕਲ ‘ਤੇ ਟੈਗੋਰ ਪਬਲਿਕ ਸਕੂਲ ਵਿਚ ਬੱਚਿਆਂ ਦੀ ਪੇਰੇਂਟਸ ਮੀਟਿੰਗ ਵਿਚ ਸ਼ਮੂਲੀਅਤ ਕਰਨ ਜਾ ਰਹੇ ਸਨ। ਇਸ ਦੌਰਾਨ ਸਵੇਰੇ ਲਗਭਗ 9.30 ਵਜੇ ਜਿਵੇਂ ਹੀ ਉਸ ਨੇ ਆਪਣਾ ਮੋਟਰਸਾਈਕਲ ਸਿਧਵਾਂ ਬ੍ਰਾਂਚ ਨਹਿਰ ‘ਤੇ ਬਣੇ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਮਾਰਗ ‘ਤੇ ਚਾੜ੍ਹਿਆ ਤਾਂ ਲੁਧਿਆਣਾ ਨੂੰ ਜਾ ਰਹੇ ਇਕ ਕੈਂਟਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦਾਖਾ ਦੇ ਮੁਖੀ ਇੰਸਪਕੈਟਰ ਪ੍ਰੇਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Accident