ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home ਦੇਸ਼ accident | ਵਿ...

    accident | ਵਿਆਹ ਸਮਾਗਮ ਤੋਂ ਪਰਤ ਰਿਹਾ ਵਿਅਕਤੀ ਹੋਇਆ ਹਾਦਸੇ ਦਾ ਸ਼ਿਕਾਰ

    accident

    accident | ਇਲਾਜ ਦੌਰਾਨ ਹੋਈ ਮੌਤ

    ਧੂਰੀ। ਵਿਆਹ ਸਮਾਗਮ ‘ਚ ਸ਼ਿਰਕਤ ਕਰਕੇ ਵਾਪਸ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ (accident)’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਮਾਮਲੇ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਸੰਤ ਸਿੰਘ ਵਾਸੀ ਮਾਨਾਂ ਲੰਘੀ 2 ਜਨਵਰੀ ਨੂੰ ਧੂਰੀ-ਸੰਗੂਰਰ ਰੋਡ ‘ਤੇ ਸਥਿਤ ਇਕ ਪੈਲੇਸ ਵਿਖੇ ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਲਈ ਆਇਆ ਸੀ, ਜਦੋਂ ਉਹ ਸ਼ਾਮ ਨੂੰ ਕਰੀਬ 5 ਵਜੇ ਵਾਪਸ ਆਪਣੇ ਮੋਟਰਸਾਈਕਲ ‘ਤੇ ਪਿੰਡ ਜਾਣ ਲਈ ਸੜਕ ਕਰਾਸ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਲਾਪਰਵਾਹੀ ਵਰਤਦਿਆਂ ਆਪਣੀ ਕਾਰ ਉਸ ਦੇ ਮੋਟਰਸਾਈਕਲ ‘ਚ ਮਾਰੀ। ਇਸ ਹਾਦਸੇ ‘ਚ ਬਲਵਿੰਦਰ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਜ਼ਖਮੀ ਬਲਵਿੰਦਰ ਸਿੰਘ ਨੂੰ ਇਲਾਜ ਵਾਸਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ‘ਚ ਕਾਰ ਚਾਲਕ ਪੁਸ਼ਪਿੰਦਰ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਘਾਬਦਾਂ (ਸੰਗਰੂਰ) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    accident

    LEAVE A REPLY

    Please enter your comment!
    Please enter your name here