ਸਾਡੇ ਨਾਲ ਸ਼ਾਮਲ

Follow us

13.6 C
Chandigarh
Thursday, February 12, 2026
More
    Home ਸੂਬੇ ਪੰਜਾਬ ਦਰਖੱਤ ‘...

    ਦਰਖੱਤ ‘ਚ ਵੱਜੀ ਕਾਰ, ਦੋ ਔਰਤਾਂ ਦੀ ਮੌਤ

    accident | ਦੋ ਗੰਭੀਰ ਰੂਪ ਨਾਲ ਜ਼ਖਮੀ

    ਨਵਾਂ ਸ਼ਹਿਰ। ਨਵਾਂ ਸ਼ਹਿਰ ਦੇ ਬਲਾਚੌਰ ਵਿਖੇ ਹੋਏ ਇੱਕ ਸੜਕ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।  ਇਯ ਹਾਦਸੇ ‘ਚ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਹੋਇਆ ਜਦੋਂ ਮੋਹਾਲੀ ਜ਼ਿਲੇ ਦੇ ਬਲੌਂਗੀ ਤੋਂ ਇਕ ਕਾਰ ‘ਤੇ ਸਵਾਰ ਹੋ ਕੇ ਪਿੰਡ ਪੰਡੋਰੀ ਜਾ ਰਹੇ ਸਨ। ਅਚਾਨਕ, ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ। ਕਾਰ ਚਾਲਕ ਨੂੰ ਬਲਾਚੌਰ ਤੋਂ ਨਵਾਂ ਸ਼ਹਿਰ ਰੈਫ਼ਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਸਵੇਰੇ 9 ਵਜੇ ਵਾਪਰਿਆ।  accident

    ਹਾਦਸੇ ‘ਚ ਮ੍ਰਿਤਕ ਦੀ ਪਛਾਣ 55 ਸਾਲਾ ਨਿਰਮਲਾ ਦੇਵੀ ਪਤਨੀ ਹਰੀਰਾਮ ਵਾਸੀ ਬਲੌਂਗੀ, 58 ਸਾਲਾ ਜਸਵਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਵਿੱਚ 47 ਸਾਲਾ ਹਜ਼ਾਰਾ ਰਾਮ ਪੁੱਤਰ ਪੁਰਸ਼ੋਤਮ ਲਾਲ ਵਾਸੀ ਬਲੌਂਗੀ 25 ਸਾਲਾ ਰੂਬੀ ਧੀ ਰਵਿੰਦਰ ਕੁਮਾਰ ਸ਼ਾਮਲ ਹਨ। ਇਸ ਸਬੰਧ ਵਿੱਚ ਏਐਸਆਈ ਥਾਣਾ ਬਲਾਚੌਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਨੂੰ ਬਲਾਚੌਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਜਖਮੀਆਂ ਨੂੰ ਨਵਾਂ ਸ਼ਹਿਰ ਰੈਫਰ ਕੀਤਾ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here